A Panthic Network - Khalsa Press Publication, ISSN: 1930-0107

PANTHIC.org


"ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਰੁੱਧ ਕੁਫ਼ਰ ਤੋਲਣ ਵਾਲੇ, ਗੁਰੂ ਸਾਹਿਬਾਨ ਦੇ ਵਿਰੁੱਧ ਬੋਲਣ ਵਾਲੇ ਨੂੰ ਸੋਧਣਾ ਹਰ ਗੁਰਸਿੱਖ ਦਾ ਫ਼ਰਜ਼ ਹੈ। ਇਹੋ ਜਿਹੇ ਸਿੱਖ ਨੂੰ ਜੇ ਸਰਕਾਰ ਅਤਿਵਾਦੀ ਕਹਿੰਦੀ ਹੈ ਤਾਂ ਮੈਂ ਅਤਿਵਾਦੀ ਹਾਂ।"
- Bhai Ranjit Singh (Jathedar Sri Akal Takht Sahib)

ਟੂਟੀ ਗਾਢਨਹਾਰ ਗੋਪਾਲ॥

Author/Source: Author Unknown

The Forty Mutkay and the Battle of Mukatsar

ਸ੍ਰੀ ਅਨੰਦਪੁਰ ਸਾਹਿਬ ਦੀ ਲੰਬੀ ਲੜਾਈ ਵਿਚ ਮੁਗਲ ਫੌਜਾਂ ਦੀ ਸਖਤ ਘੇਰਾਬੰਦੀ ਹੋਣ ਕਰਕੇ ਤੇ ਨਿੱਤ ਦੀ ਲੜਾਈ ਨਾਲ ਖਾਲਸਾ ਫੌਜਾਂ ਦੀ ਗਿਣਤੀ ਦਿਨ-ਬਦਿਨ ਘਟਦੀ ਜਾ ਰਹੀ ਸੀ। ਅਨਾਜ ਪਾਣੀ ਦੇ ਭੰਡਾਰ ਖਤਮ ਹੋਣ ਨੂੰ ਆ ਗਏ। ਪਾਲਤੂ-ਪਸ਼ੂਆਂ, ਘੋੜਿਆਂ ਲਈ ਚਾਰੇ ਦੀ ਭਾਰੀ ਕਿੱਲਤ ਆ ਗਈ, ਬਹੁਤ ਸਾਰੇ ਬਹਾਦਰ ਸਿੰਘ ਤੇ ਘੋੜੇ ਭੁੱਖ ਦੀ ਭੇਟ ਚੜ੍ਹ ਗਏ। ਸਿਦਕੀ ਸਿੰਘਾਂ ਦੀ ਸਿਦਕ ਸਬੂਰੀ ਦੀ ਪਰਖ ਹੋ ਰਹੀ ਸੀ। ਦੁਸ਼ਮਣ ਦੇ ਵਾਰ-ਵਾਰ ਢੰਡੋਰਾ ਦੇਣ ’ਤੇ ਵੀ ਕਿ ਕੋਈ ਸਿੰਘ ਜੇਕਰ ਖਾਲੀ ਹੱਥ ਜਾਣਾ ਚਾਹੇ ਤਾਂ ਉਸ ਨੂੰ ਜਾਣ ਦਿੱਤਾ ਜਾਵੇਗਾ, ਕੋਈ ਵੀ ਸਿੰਘ ਸਿਦਕ ਤੋਂ ਨਹੀਂ ਡੋਲਿਆ।


ਗੁਰੂ ਗੋਬਿੰਦ ਸਿੰਘ ਜੀ ਨੇ ਪੰਚ ਪ੍ਰਧਾਨੀ ਸਿਧਾਂਤ ਨੂੰ ਸਥਾਪਿਤ ਕਰ, ਖਾਲਸੇ ਵਿਚ ਏਨਾ ਆਤਮ-ਵਿਸ਼ਵਾਸ ਅਤੇ ਜੁਰਅੱਤ ਭਰ ਦਿੱਤੀ ਸੀ ਕਿ ਖਾਲਸਾ ਸਮੇਂ-ਸਮੇਂ ਗੁਰੂ ਜੀ ਨੂੰ ਨਿਝੱਕ ਹੋ ਕੇ ਸਲਾਹ ਤੇ ਸੁਝਾਅ ਦੇ ਸਕਦਾ ਸੀ। ਕੁਝ ਸਿੰਘਾਂ ਨੇ ਸਲਾਹ ਦਿੱਤੀ ਕਿ ਸਾਨੂੰ ਕਿਲ੍ਹਾ ਖਾਲੀ ਕਰ ਦੇਣਾ ਚਾਹੀਦਾ ਹੈ। ਵੱਖ-ਵੱਖ ਸਮੇਂ ਯੁੱਧ ਦੇ ਢੰਗ-ਤਰੀਕੇ

ਅਲੱਗ-ਅਲੱਗ ਹੁੰਦੇ ਹਨ। ਗੁਰੂ ਜੀ ਨੇ ਇਸ ਸਮੇਂ ‘ਇੰਤਜ਼ਾਰ ਕਰੋ ਤੇ ਦੇਖੋ’ ਦੀ ਨੀਤੀ ’ਤੇ ਚੱਲਣ ਲਈ ਕਿਹਾ ਪਰ ਕੁਝ ਸਿੰਘ ਇਸ ਬਿਖੜੇ ਸਮੇਂ ਭੁਲੇਖੇ ਦਾ ਸ਼ਿਕਾਰ ਹੋ ਗਏ। ਮੁਸ਼ਕਿਲ ਦੀ ਘੜੀ ਵਿਚ ਮਨਮੁਖ ਬਣ ਗੁਰੂ ਜੀ ਦਾ ਸਾਥ ਛੱਡਣ ਲੱਗੇ। ਗੁਰਦੇਵ ਸਮਰੱਥ ਸਨ, ਜੇਕਰ ਉਹ ਚਾਹੁੰਦੇ ਤਾਂ ਉਸ ਸਮੇਂ ਹੀ ਉਨ੍ਹਾਂ ਦਾ ਭੁਲੇਖਾ ਦੂਰ ਕਰ ਸਕਦੇ ਸਨ ਪਰ ਗੁਰਦੇਵ ਜੀ ਨੇ ਖਾਲਸੇ ਨੂੰ ਸਰਬ-ਗੁਣ ਸੰਪੰਨ ਬਣਾਉਣਾ ਸੀ। ਭੁੱਲੇ ਨੂੰ ਭੁੱਲ ਦਾ ਅਹਿਸਾਸ ਕਰਵਾ ਕੇ ਮਾਰਗ ’ਤੇ ਪਾਉਣਾ ਸੀ। ਇਕ ਨਵੀਂ ਮਿਸਾਲ ਕਾਇਮ ਕਰਨੀ ਸੀ ਕਿ-ਭੁਲਣ ਅੰਦਰਿ ਸਭੁ ਕੋ ਅਭੁਲੁ ਗੁਰੂ ਕਰਤਾਰੁ॥


ਪੇਟ ਦੀ ਭੁੱਖ ਮਨੁੱਖ ਨੂੰ ਨੀਚ ਤੋਂ ਨੀਚ ਕਰਮ ਕਰਨ ਲਈ ਕਈ ਵਾਰ ਮਜਬੂਰ ਕਰ ਦਿੰਦੀ ਹੈ। ਇਨ੍ਹਾਂ ਸਿੰਘਾਂ ਵਿਚੋਂ ਵੀ ਭੁੱਖ ਦੇ ਦੁੱਖ ਤੋਂ ਤੰਗ ਆ ਕੇ ਕੁਝ ਸਿੰਘਾਂ ਨੇ, ਜਿਨ੍ਹਾਂ ਦੀ ਗਿਣਤੀ 40 ਦੱਸੀ ਗਈ ਹੈ, ਗੁਰੂ ਤੋਂ ਬੇਮੁਖ ਹੋ ਕੇ ਅਨੰਦਪੁਰ ਸਾਹਿਬ ਨੂੰ ਛੱਡ ਜਾਣ ਦਾ ਇਰਾਦਾ ਕਰ ਲਿਆ। ਗੁਰੂ ਜੀ ਦੇ ਪੇਸ਼ ਹੋ ਕੇ ਇਨ੍ਹਾਂ ਸਿੰਘਾਂ ਨੇ ਬੇਨਤੀ ਕੀਤੀ, ‘ਗੁਰਦੇਵ ਅਸੀਂ ਜਾਣਾ ਚਾਹੁੰਦੇ ਹਾਂ।’ ਗੁਰੂ ਸਾਹਿਬ ਨੇ ਕਿਹਾ ਕਿ ਜਾਣਾ ਚਾਹੁੰਦੇ ਹੋ ਤਾਂ ਚਲੇ ਜਾਓ ਪਰ ਜਾਣ ਦੀ ਨਿਸ਼ਾਨੀ ਕਿ ਅਸੀਂ ਛੱਡ ਕੇ ਜਾ ਰਹੇ ਹਾਂ, ਲਿਖ ਕੇ ਦੇ ਜਾਓ।’ ਸਿੰਘਾਂ ਨੇ ਲਿਖ ਕੇ ਦੇ ਦਿੱਤਾ, ਜਿਸ ਨੂੰ ਬੇ-ਦਾਵਾ ਕਿਹਾ ਗਿਆ ਹੈ। ਇਨ੍ਹਾਂ ਸਿੰਘਾਂ ਨੇ ਅਨੰਦਪੁਰ ਸਾਹਿਬ ਨੂੰ ਛੱਡ ਕੇ ਘਰਾਂ ਵੱਲ ਨੂੰ ਮੂੰਹ ਕਰ ਲਏ। ਪਰ ਜਿਉਂ-ਜਿਉਂ ਇਹ ਅਨੰਦਪੁਰ ਤੋਂ ਦੂਰ ਹੁੰਦੇ ਗਏ, ਇਨ੍ਹਾਂ ਨੂੰ ਗੁਰੂ-ਵਿਛੋੜੇ ਦੀ ਪੀੜਾ ਤੰਗ ਕਰਨ ਲੱਗ ਪਈ। ਕਈ ਵਾਰ ਪਿਆਰ ਦਾ ਅਹਿਸਾਸ ਵਿਛੋੜੇ ਵਿਚ ਹੀ ਹੁੰਦਾ ਹੈ। ਜਦ ਘਰੀਂ ਪਹੁੰਚੇ ਤਾਂ ਇਨ੍ਹਾਂ ਨੂੰ ਸ਼ਰਮਿੰਦਗੀ ਨੇ ਪੂਰੀ ਤਰ੍ਹਾਂ ਆ ਘੇਰਿਆ, ਪਰ ਹੁਣ ਸਮਾਂ ਲੰਘ ਚੁੱਕਿਆ ਸੀ, ਘਰ ਵਾਲੀਆਂ ਨੇ ਵੀ ਪੂਰੀ ਤਰ੍ਹਾਂ ਸ਼ਰਮਿੰਦੇ ਕੀਤੇ। ਲੰਮੇਰੀ ਜੰਗ ਤੋਂ ਮੁਗਲ ਤੇ ਪਹਾੜੀ ਰਾਜੇ ਵੀ ਪੂਰੀ ਤਰ੍ਹਾਂ ਤੰਗ ਆ ਚੁੱਕੇ ਸਨ। ਅੰਤ ਨੂੰ ਤੰਗ ਆ ਕੇ ਉਨ੍ਹਾਂ ਨੇ ਕਸਮਾਂ ਖਾਧੀਆਂ ਅਤੇ ਗੁਰੂ ਸਾਹਿਬ ਨੂੰ ਕਿਲ੍ਹਾ ਛੱਡ ਦੇਣਾ ਪਿਆ, ਪਰ ਗੁਰੂ ਸਾਹਿਬ ਜਾਣਦੇ ਸੀ ਕਿ ਦੁਸ਼ਮਣ ਫੌਜਾਂ ਨੇ ਸਭ ਕਸਮਾਂ-ਇਕਰਾਰ ਭੁੱਲ ਜਾਣੇ ਹਨ। ਗੁਰੂ ਸਾਹਿਬ ਦੇ ਕਿਲ੍ਹੇ ਵਿਚੋਂ ਨਿਕਲਦੇ ਸਾਰ ਹੀ ਪਿੱਛੋਂ ਦੀ ਮੁਗਲਾਂ ਦੀ ਫੌਜ ਨੇ ਹਮਲਾ ਕਰ ਦਿੱਤਾ। ਸਰਸਾ ਨਦੀ ਉ¤ਪਰ ਭਿਆਨਕ ਜੰਗ ਉਪਰੰਤ ਗੁਰੂ ਜੀ ਦਾ ਪਰਿਵਾਰ ਵਿਛੜ ਗਿਆ। ਗੁਰੂ ਸਾਹਿਬ ਚਮਕੌਰ ਦੀ ਜੰਗ ਤੋਂ ਬਾਅਦ ਮਾਛੀਵਾੜੇ ਦੇ ਜੰਗਲਾਂ ਵਿਚ-‘ਮਿੱਤਰ ਪਿਆਰੇ ਨੂੰ ਹਾਲ ਮੁਰੀਦਾ ਦਾ ਕਹਿਣਾ’ ਉਚਾਰਦੇ ਹੋਏ ਗਰਮੀ ਦੇ ਮਹੀਨੇ ਵਿਚ ਭਖਦੇ ਮਾਰੂਥਲਾਂ ਦੇ ਰਸਤੇ ਖਿਦਰਾਣੇ ਦੀ ਢਾਬ ’ਤੇ ਪਹੁੰਚੇ। ਵੈਰੀ ਦਾ ਟਿੱਡੀ ਦਲ ਵੀ ਗੁਰੂ ਸਾਹਿਬ ਦਾ ਪਿੱਛਾ ਕਰਦਾ ਆ ਰਿਹਾ ਸੀ। ਖਿਦਰਾਣੇ ਦੀ ਢਾਬ ਖਾਲਸਾ ਫ਼ੌਜਾਂ ਦੇ ਘੇਰੇ ਵਿਚ ਸੀ। ਖਿਦਰਾਣੇ ਦੀ ਢਾਬ ਯੁੱਧ ਨੀਤੀ ਦੇ ਪੱਖੋਂ ਬਹੁਤ ਹੀ ਮਹੱਤਵਪੂਰਨ ਸੀ। ਗੁਰੂ ਸਾਹਿਬ ਆਪ ਟਿੱਬੀ ਸਾਹਿਬ ਦੇ ਸਥਾਨ ’ਤੇ ਜਾ ਬਿਰਾਜੇ। ਇਥੇ ਹੀ ਉਨ੍ਹਾਂ ਸਿੰਘਾਂ ਦਾ ਜਥਾ ਵੀ ਆ ਗਿਆ ਜੋ ਗੁਰੂ ਸਾਹਿਬ ਨੂੰ ਬੇਦਾਵਾ ਲਿਖ ਕੇ ਦੇ ਗਏ ਸਨ। ਸਿੰਘਾਂ ਦੀ ਅਗਵਾਈ ਬੀਬੀ ਭਾਗੋ ਕਰ ਰਹੀ ਸੀ, ਜਿਸ ਨੇ ਸਿੱਖ ਇਤਿਹਾਸ ਨੂੰ ਨਵਾਂ ਮੋੜ ਦਿੱਤਾ। ਮਾਈ ਭਾਗੋ ਨੂੰ ਅਗਵਾਈ ਕਰਦੀ ਵੇਖ ਗੁਰੂ ਸਾਹਿਬ ਨੂੰ ਅਨੋਖੀ ਤਸੱਲੀ ਹੋਈ ਕਿ ਹੁਣ ਖਾਲਸਾ ਪੰਥ ਨੂੰ ਕੋਈ ਖ਼ਤਰਾ ਨਹੀਂ। ਜਿਸ ਕੌਮ ਵਿਚ ਔਰਤਾਂ ਰੱਖਿਆ ਕਰਨ ਦੇ ਕਾਬਲ ਹੋ ਜਾਣ, ਉਹ ਕੌਮ ਕਦੇ ਮਰ ਨਹੀਂ ਸਕਦੀ।

ਗੁਰਦੇਵ ਪਿਤਾ ਸੂਰਮਿਆਂ ਨੂੰ ਰਣ ਤੱਤੇ ਵਿਚ ਜੂਝਦਿਆਂ ਤੱਕ ਖੁਸ਼ ਹੋ ਰਹੇ ਸਨ। ਸਮੇਂ-ਸਮੇਂ ਗੁਰਦੇਵ ਦੁਸ਼ਮਣ ਦਲਾਂ ’ਤੇ ਤੀਰਾਂ ਦੀ ਵਰਖਾ ਵੀ ਕਰਦੇ ਰਹੇ। ਦੁਸ਼ਮਣ ਫ਼ੌਜਾਂ ਅਣਗਿਣਤ ਤੇ ਸਿੰਘ ਗਿਣਤੀ ਦੇ, ਪਰ ਇਕ ਪਾਸੇ ਗੁਰੂ ਪ੍ਰੀਤੀ ਤੇ ਦੂਸਰੇ ਪਾਸੇ ਤਨਖਾਹਦਾਰ ਮੁਲਾਜ਼ਮਤ। ਦਿਨ ਗਰਮੀ ਦੇ, ਪਾਣੀ ਦਾ ਕਬਜ਼ਾ ਸਿੰਘਾਂ ਦੇ ਹੱਥ। ਇਨ੍ਹਾਂ ਸਭ ਕਾਰਨਾਂ ਕਰਕੇ ਦੁਸ਼ਮਣਾਂ ਦੀ ਹਾਰ ਹੋਈ ਤੇ ਸਿੰਘਾਂ ਨੇ ਮੈਦਾਨ ਫ਼ਤਹਿ ਕਰ ਲਿਆ।

ਦਸਮੇਸ਼ ਪਿਤਾ ਆਪ ਮੈਦਾਨੇ-ਜੰਗ ਵਿਚ ਆਏ, ਜਿਥੇ ਬੇਦਾਵੀਏ ਸਿੰਘਾਂ ਨੇ ਭੁੱਲ ਬਖਸ਼ਾਉਣ ਲਈ ਜੀਵਨ ਨਿਛਾਵਰ ਕਰ ਦਿੱਤੇ ਸਨ। ਯੁੱਧ ਦੇ ਮੈਦਾਨ ਵਿਚ ਗੁਰਦੇਵ ਹਰ ਸਿੰਘ ਦੀ ਪਵਿੱਤਰ ਦੇਹ ਦੇ ਪਾਸ ਜਾਂਦੇ ਤੇ ਸਿੰਘਾਂ ਦੇ ਮੁਖੜੇ ਸਾਫ਼ ਕਰਦੇ ਅਤੇ ਬਖਸ਼ਿਸ਼ਾਂ ਕਰਦੇ ਕਿ ਇਹ ਮੇਰਾ ਪੰਜ ਹਜ਼ਾਰੀ, ਇਹ ਮੇਰਾ ਦਸ ਹਜ਼ਾਰੀ, ਇਹ ਮੇਰਾ ਤੀਹ ਹਜ਼ਾਰੀ ਸਿੰਘ ਹੈ। ਆਖਰ ਗੁਰੂ ਸਾਹਿਬ ਭਾਈ ਮਹਾਂ ਸਿੰਘ ਦੇ ਪਾਸ ਪਹੁੰਚੇ ਤੇ ਦੇਖਿਆ ਕਿ ਭਾਈ ਮਹਾਂ ਸਿੰਘ ਦੇ ਸੁਆਸ ਅਜੇ ਚੱਲ ਰਹੇ ਸਨ। ਗੁਰਦੇਵ ਪਿਤਾ ਨੇ ਉਸ ਦਾ ਸੀਸ ਗੋਦ ਵਿਚ ਲੈ ਕੇ ਮੁਖੜਾ ਸਾਫ਼ ਕੀਤਾ ਤੇ ਮੂੰਹ ਵਿਚ ਪਾਣੀ ਪਾਇਆ ਤੇ ਕਿਹਾ ਕਿ ‘ਮੁਕਤਿ ਭੁਗਤਿ ਜੁਗਤਿ ਸਭ ਹਾਜ਼ਰ ਹੈ, ਮੰਗ ਭਾਈ ਮਹਾਂ ਸਿੰਘ ਜੋ ਚਾਹੁੰਦਾ ਹੈ।’ ਭਾਈ ਮਹਾਂ ਸਿੰਘ ਗਿੜਗਿੜਾਇਆ ਕਿ ‘ਹੇ ਦਸਮੇਸ਼ ਪਿਤਾ, ਦਰਸ਼ਨਾਂ ਦੀ ਇੱਛਾ ਸੀ ਸੋ ਪੂਰੀ ਹੋ ਗਈ।’

‘ਨਹੀਂ, ਪਿਆਰੇ ਭਾਈ ਮਹਾਂ ਸਿੰਘ, ਕੁਝ ਹੋਰ ਮੰਗ।’

‘ਗੁਰਦੇਵ ਪਿਤਾ ਜੇ ਤੁੱਠੇ ਹੋ ਕ੍ਰਿਪਾ ਨਿਧਾਨ ਤਾਂ ਸਾਡੀ ਟੁੱਟੀ ਗੰਢ ਲਵੋ, ਕਾਗਜ਼ ਦਾ ਉਹ ਟੁਕੜਾ ਪਾੜ ਦਿਓ ਜੋ ਆਪ ਜੀ ਨੂੰ ਲਿਖ ਕੇ ਦੇ ਆਏ ਸੀ।’

ਧੰਨ ਹਨ ਦਸਮੇਸ਼ ਪਿਤਾ ਜਿਨ੍ਹਾਂ ਏਨੇ ਬਿਖੜੇ ਸਮੇਂ ਵੀ ਉਹ ਕਾਗਜ਼ ਦਾ ਟੁਕੜਾ ਕਿਧਰੇ ਗੁੰਮ ਨਹੀਂ ਸੀ ਹੋਣ ਦਿੱਤਾ। ਭਾਈ ਮਹਾਂ ਸਿੰਘ ਦੀ ਖਾਹਿਸ਼ ਪੂਰੀ ਕਰਨ ਲਈ ਗੁਰੂ ਸਾਹਿਬ ਨੇ ਕਾਗਜ਼ ਦੇ ਟੁਕੜੇ-ਟੁਕੜੇ ਕਰ ਦਿੱਤੇ।

ਭਾਈ ਮਹਾਂ ਸਿੰਘ ਨੇ ਭੁੱਲਾਂ ਬਖਸ਼ਾ ਸ਼ੁਕਰ ਕਰਦਿਆਂ ਹੱਥ ਉਪਰ ਚੁੱਕੇ ਤੇ ਹਮੇਸ਼ਾ ਲਈ ਦਸਮੇਸ਼ ਪਿਤਾ ਦੀ ਗੋਦ ਵਿਚ ਸੌਂ ਗਿਆ। ਗੁਰੂ ਜੀ ਨੇ ਇਨ੍ਹਾਂ ਸ਼ਹੀਦਾਂ ਦਾ ਆਪਣੇ ਹੱਥੀਂ ਸਸਕਾਰ ਕੀਤਾ। ਇਥੇ ਜ਼ਿਕਰਯੋਗ ਹੈ ਕਿ ‘ਜਦ ਚਮਕੌਰ ਦੀ ਗੜ੍ਹੀ ਵਿਖੇ ਦੋਵਾਂ ਸਾਹਿਬਜ਼ਾਦਿਆਂ ਦੀ ਸ਼ਹੀਦੀ ਵਕਤ ਸਿੰਘਾਂ ਨੇ ਇਨ੍ਹਾਂ ਦੀਆਂ ਮ੍ਰਿਤਕ ਦੇਹਾਂ ’ਤੇ ਕਫ਼ਨ ਦੀ ਗੱਲ ਕੀਤੀ ਸੀ ਤਾਂ ਗੁਰੂ ਸਾਹਿਬ ਸਿੰਘਾਂ ਦੀ ਗੱਲ ਅਣਸੁਣੀ ਕਰ ਗਏ ਸੀ। ਪੁੱਤਰਾਂ ਨਾਲੋਂ ਸਿੰਘ ਪਿਆਰੇ ਸਨ। ਗੁਰੂ ਸਾਹਿਬ ਨੇ ਇਥੇ ਆਪਣੇ ਹੱਥੀਂ ਸਿੰਘਾਂ ਦਾ ਸਸਕਾਰ ਕੀਤਾ। ਇਨ੍ਹਾਂ ਨੂੰ ਮੁਕਤਿਆਂ ਦੀ ਉਪਾਧੀ ਬਖਸ਼ਿਸ਼ ਕੀਤੀ। ਬੇਦਾਵੀਏ ਸਿੰਘ ਮੁਕਤ ਹੋ ਗਏ ਅਤੇ ਖਿਦਰਾਣੇ ਦੀ ਢਾਬ ਉਸ ਦਿਨ ਤੋਂ ਮੁਕਤਸਰ ਅਖਵਾਈ। 40 ਮੁਕਤੇ ਜੋ ਮੁਕਤਸਰ ਵਿਖੇ ਸ਼ਹੀਦ ਹੋਏ, ਉਨ੍ਹਾਂ ਦੇ ਨਾਂਅ ਇਤਿਹਾਸ ਦੇ ਸੁਨਹਿਰੀ ਪੰਨਿਆਂ ਵਿਚ ਅੰਕਿਤ ਇਸ ਪ੍ਰਕਾਰ ਹਨ-

ਮਾਝਾ ਸਿੰਘ, ਬੂੜ ਸਿੰਘ, ਦਿਲਬਾਗ ਸਿੰਘ, ਮਾਨ ਸਿੰਘ, ਸਲਤਾਨ ਸਿੰਘ, ਨਿਧਾਨ ਸਿੰਘ ਪਤੀ ਮਾਤਾ ਭਾਗੋ ਜੀ, ਧੰਨਾ ਸਿੰਘ, ਸੋਭਾ ਸਿੰਘ, ਸਰਜਾ ਸਿੰਘ, ਜਾਦੋ ਸਿੰਘ, ਗੰਗਾ ਸਿੰਘ, ਜੋਗਾ ਸਿੰਘ, ਗੰਗਾ ਸਿੰਘ, ਜੰਬਾ ਸਿੰਘ, ਭੋਲਾ ਸਿੰਘ, ਸੰਤ ਸਿੰਘ, ਲਛਮਨ ਸਿੰਘ, ਰਾਏ ਸਿੰਘ, ਧਰਮ ਸਿੰਘ ਤੇ ਕਰਮ ਸਿੰਘ ਦੋਨੋਂ ਭਰਾ, ਜੰਗ ਸਿੰਘ, ਹਰੀ ਸਿੰਘ, ਕਾਲਾ ਸਿੰਘ, ਗੰਡਾ ਸਿੰਘ, ਮੱਯਾ ਸਿੰਘ, ਭਾਗ ਸਿੰਘ, ਭਾਗ ਸਿੰਘ, ਸਮੀਰ ਸਿੰਘ, ਕਿਰਤੀ ਸਿੰਘ, ਕਰਨ ਸਿੰਘ, ਹਰਸਾ ਸਿੰਘ, ਦਿਲਬਾਰਾ ਸਿੰਘ, ਘਰਬਾਰਾ ਸਿੰਘ, ਕ੍ਰਿਪਾਲ ਸਿੰਘ, ਖੁਸ਼ਹਾਲ ਸਿੰਘ, ਮਹਾਂ ਸਿੰਘ ਜਥੇਦਾਰ, ਨਿਹਾਲ ਸਿੰਘ, ਦਿਆਲ ਸਿੰਘ, ਗੁਲਾਬ ਸਿੰਘ ਅਤੇ ਸੁਹੇਲ ਸਿੰਘ।


Comments

 

Disclaimer: Panthic.org does not necessarily endorse the views and opinions voiced in the feedback from our readers, and cannot be held responsible for their views.

Background and Psyche of Anti-Sikh Events of 1984 & the RSS : Video Interview with Bhai Ratinder Singh

Akaal Channel's interview with Panthic.org Senior Editor Bhai Ratinder Singh regarding anti-Sikh events in 1983, and 1984 in Indore Madhya Pardes and the RSS Psyche
Read Full Article


RECENT ARTICLE & FEATURES

ਰੰਘਰੇਟਾ ਗੁਰੂ ਕਾ ਬੇਟਾ : ਚਿੱਤਰਕਾਰ ਜਸਵੰਤ ਸਿੰਘ ਦਾ ਚਿਤਰਿਆ ਭਾਈ ਜੈਤਾ

 

ਗੁਰੂ ਗੋਬਿੰਦ ਸਿੰਘ ਜੀ ਨੇ ਭਾਈ ਜੈਤਾ ਜੀ ਨੂੰ 'ਰੰਘਰੇਟਾ ਗੁਰੂ ਕਾ ਬੇਟਾ' ਕਹਿ ਕੇ ਵਡਿਆਇਆ ਸੀ। ਜ਼ਿਆਰਾਤਰ ਚਿੱਤਰਾਂ ਵਿੱਚ ਭਾਈ ਜੈਤਾ, ਬਾਲ ਗੋਬਿੰਦ ਰਾਇ ਨੂੰ ਨੌਵੇਂ ਗੁਰੂ ਦਾ ਸੀਸ ਭੇਂਟ ਕਰਦੇ ਦਿਖਾਏ ਜਾਂਦੇ ਰਹੇ ਹਨ, ਪਰ ਉੱਘੇ ਚਿੱਤਰਕਾਰ ਸਿੰਘ ਵੱਲੋਂ ਬਣਾਇਆ ਗਿਆ ਚਿੱਤਰ ਭਾਈ ਜੈਤਾ ਦੇ ਸੰਘਰਸ਼ ਨੂੰ ਰੂਪਮਾਨ ਕਰਦਾ ਹੈ। ਇਸ ਦੀਆਂ ਬਾਰੀਕੀਆਂ ਵਿਚੋਂ ਉੱਭਰੀ ਤਫ਼ਸੀਲ ਪੇਸ਼ ਕਰਦੀ ਹੈ ਇਹ ਰਚਨਾ।...

Read Full Article

ਜਾਪੁ ਸਾਹਿਬ: ਬਹੁਪੱਖੀ ਮਹੱਤਵ

 

ਸਿੱਖ ਧਾਰਮਿਕ ਪਰੰਪਰਾ ਵਿਚ ‘ਜਾਪੁ ਸਾਹਿਬ’ ਨੂੰ ਵਿਸ਼ੇਸ਼ ਸਥਾਨ ਪ੍ਰਾਪਤ ਹੈ। ਸਮੁੱਚੇ ਸਿੱਖ ਧਾਰਮਿਕ ਜਗਤ ਦਾ ਮੱਤ ਹੈ ਕਿ ਜਿਵੇਂ ‘ਜਪੁਜੀ ਸਾਹਿਬ’ ਦੀ ਪਦਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ‘ਜਾਪੁ ਨੀਸਾਣ’ ਦੀ ਹੈ, ਉਸੇ ਤਰ੍ਹਾਂ ਸਿੱਖ ਵਿਦਵਾਨਾਂ ਅਤੇ ਸਿੱਖ ਸੰਪ੍ਰਦਾਵਾਂ ਦੀ ਧਾਰਨਾ ਹੈ ਕਿ ‘ਜਾਪੁ ਸਾਹਿਬ’ ਬਾਣੀ ਦੀ ਪਦਵੀ ਸ੍ਰੀ ਦਸਮ ਗ੍ਰੰਥ ਸਾਹਿਬ ਵਿਚ ‘ਜਾਪੁ ਨੀਸਾਣ’ ਵਾਲੀ ਹੈ। ...

Read Full Article

ਜਪੁਜੀ ਸਾਹਿਬ ਅਤੇ ਜਾਪੁ ਸਾਹਿਬ: ਤੁਲਨਾਤਮਕ ਪਰਿਪੇਖ

 

‘ਜਾਪੁ ਸਾਹਿਬ’ ਸ੍ਰੀ ਦਸਮ ਗ੍ਰੰਥ ਦੀ ਇਕ-ਇਕ ਅਜਿਹੀ ਰਚਨਾ ਹੈ, ਜਿਸਨੂੰ ਸਿੱਖ ਧਰਮ ਦੇ ਮਾਹਿਰ, ਦਾਰਸ਼ਨਿਕ, ਸਾਹਿਤ-ਇਤਿਹਾਸਕਾਰ ਅਤੇ ਆਲੋਚਕ ਇਕ ਮੱਤ ਹੋ ਕੇ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਰਚਿਤ ਬਾਣੀ ਦੇ ਰੂਪ ਵਿਚ ਸਤਿਕਾਰ ਅਤੇ ਸਵੀਕਾਰ ਕਰਦੇ ਹਨ।...

Read Full Article

੧੭ ਅਕਤੂਬਰ ੧੭੬੨ ਦੀਵਾਲੀ ਦਾ ਦਿਨ ਤੇ ਜੰਗ

 

ਇਹ ਲੇਖ ਲੜੀਆਂ ਛੋਟਾ ਘੱਲੂਘਾਰਾ, ਅਬਦਾਲੀ ਸਿੱਖ ਤੇ ਵਡਾ ਘੱਲੂਘਾਰਾ, ਅਤੇ ਮੁਗ਼ਲ ਰਾਜੇਆਂ ਦੁਆਰਾ ਕੀਤੇ ਦੇ ਸਿਰਲੇਖਾਂ ਹੇਠ ਲੜੀਵਾਰ ਸੂਰਾ ਮਾਸਿਕ ਪੱਤਰ ਵਿਚ ਲੰਬੇ ਅਰਸੇ ਤਕ ਸ਼ਿੰਗਾਰ ਰਹੇ ਹਨ। ਸਿੱਖ ਸੰਗਤਾਂ ਅਤੇ ਪਾਠਕਾਂ ਦੀ ਵਿਸ਼ੇਸ਼ ਮੰਗ ਤੇ ਛੋਟਾ ਘੱਲੂਘਾਰਾ ਲੇਖ ਲੜੀ ਨੂੰ ਪਹਿਲੇ ਘੱਲੂਘਾਰੇ ਦੇ ਨਾਮ ਹੇਠ ਅਤੇ ਅਬਦਾਲੀ ਸਿੱਖ ਅਤੇ ਵੱਡੇ ਘੱਲੂਘਾਰਾ ਲੇਖ ਲੜੀ ਨੂੰ ਅਬਦਾਲੀ ਸਿੱਖ ਅਤੇ ਵੱਡਾ ਘੱਲੂਘਾਰਾ ਨਾਂ ਹੇਠ ਹੀ ਕਿਤਾਬਾਂ ਦੇ ਰੂਪ ਵਿਚ ਪ੍ਰਕਾਸ਼ਿਤ ਕੀਤਾ ਜਾ ਚੁਕਿਆ ਹੈ। ...

Read Full Article

ਪ੍ਰੇਮ ਸਿੰਘ ਦਾ 'ਝੁਲਸਿਆ ਸ਼ਹਿਰ'

 

ਆਰਟਿਸਟ ਪ੍ਰੇਮ ਸਿੰਘ ਲਈ ਚਿੱਤਰਕਲਾ ਇੱਕ ਖ਼ਾਮੋਸ਼ ਨਿਰੰਤਰ ਪ੍ਰਕਿਰਿਆ ਹੈ। ਚੰਡੀਗੜ੍ਹ ਦੇ ਸਰਕਾਰੀ ਆਰਟ ਕਾਲਜ ਦੇ ਸਾਬਕਾ ਪ੍ਰਿੰਸੀਪਲ ਪ੍ਰੇਮ ਸਿੰਘ ਨੇ ੧੯੮੪ ਵਿੱਚ ਦਿੱਲੀ 'ਚ ਪੈਰ ਪਾਇਆ ਤਾਂ ਸ਼ਹਿਰ ਸੜ ਰਿਹਾ ਸੀ। ਮਨ ਮਸਤਕ 'ਤੇ ਅਸਰਅੰਦਾਜ਼ ਹੋਏ ਇਸ ਕਤਲੇਆਮ ਨੇ ਉਸ ਨੂੰ 'ਸਕਾਰਡ ਸਿਟੀ' ਨਾਂ ਦੀ ਚਿੱਤਰ ਲੜੀ ਸ਼ੁਰੂ ਕਰਨ ਦੇ ਰਾਹ ਪਾਇਆ। ਇਸੇ ਲੜੀ ਦੇ ਇੱਕ ਚਿੱਤਰ ਬਾਰੇ ਦੱਸਦੀ ਹੈ ਇਹ ਰਚਨਾ।...

Read Full Article

ਰੂਪਾਕਾਰ ਦੀ ਦ੍ਰਿਸ਼ਟੀ ਤੋਂ ਚੰਡੀ ਦੀ ਵਾਰ

 

ਸਾਹਿਤਕ ਵਿਸ਼ੇਸ਼ਤਾਈਆਂ ਦੇ ਆਧਾਰ 'ਤੇ ਇਸ ਵਾਰ ਨੂੰ ਪੰਜਾਬੀ ਦੀ ਸ਼੍ਰੋਮਣੀ ਵਾਰ ਮੰਨਿਆ ਜਾ ਸਕਦਾ ਹੈ। ਜਿਥੇ ਅਧਿਆਤਮਕ ਵਾਰਾਂ ਨੇ ਪੰਜਾਬੀਆਂ ਦੇ ਜੀਵਨ ਵਿਚ ਭਾਰੀ ਤਬਦੀਲੀ ਲਿਆਂਦੀ ਉਥੇ ਗੁਰੂ ਗੋਬਿੰਦ ਸਿੰਘ ਜੀ ਨੇ ਚੰਡੀ ਦੀ ਵਾਰ ਬੀਰ ਰਸ ਵਿਚ ਰਚ ਕੇ ਹਥਿਆਰਬੰਦ ਸੰਘਰਸ਼ ਨੂੰ ਨਵਾਂ ਮੋੜ ਦਿੱਤਾ ਤੇ ਸਿੱਟੇ ਵਜੋਂ ਇਸ ਸੰਘਰਸ਼ ਨੇ ਰਾਜ ਪ੍ਰਬੰਧ ਤੇ ਸਮਾਜ ਨੂੰ ਤਬਦੀਲ ਕਰਕੇ ਰੱਖ ਦਿੱਤਾ।...

Read Full Article

ਜਾਪੁ ਸਾਹਿਬ : ਵਿਸ਼ਾਗਤ ਪਾਸਾਰ

 

‘ਜਾਪ ਸਾਹਿਬ’ ਦਾ ਪ੍ਰਮੁੱਖ ਵਿਸ਼ਾ ਅਮਾਲ ਪੁਰਖ ਦੇ ਗੁਣਾਂ ਦੀ ਉਸਤਤਿ ਜਾਂ ਸਿਫ਼ਤ-ਸਲਾਹ ਕਰਨਾ ਹੈ। ਇਸ ਪ੍ਰਯੋਜਨ ਹਿਤ ਜਾਪੁ ਸਾਹਿਬ ਦੇ ਪਾਠ ਵਿਚ ਸਦੀਵੀ ਸੱਚ ਦਾ ਪ੍ਰਵਚਨ ਸਿਰਜਣ ਲਈ ਵਿਸ਼ੇਸ਼ਣਾਂ ਦੀ ਵਰਤੋਂ ਕੀਤੀ ਗਈ ਹੈ। ਇਨ੍ਹਾਂ ਵਿਸ਼ੇਸ਼ਣਾਂ ਦਾ ਸੰਬੰਧ ਵਜੂਦ-ਰਹਿਤ ਅਕਾਲ ਪੁਰਖ ਦੀ ਵਜੂਦਾਤਮਿਕਤਾ ਨੂੰ ਮਾਨਵੀ ਪ੍ਰਤੱਖਣ ਦੇ ਘੇਰੇ ਵਿੱਚ ਲਿਆਉਣਾ ਹੈ। ਪਾਠ ਦੇ ਇਨ੍ਹਾਂ ਵਿਸ਼ੇਸ਼ਣੀ ਵਰਣਨਾਤਮਕ ਵੇਰਵਿਆਂ ਰਾਹੀਂ ਜਿਹੜੇ ਭਾਵ ਉਜਾਗਰ ਹੁੰਦੇ ਹਨ, ਉਨ੍ਹਾਂ ਦੇ ਆਧਾਰ ਤੇ ਜਾਪੁ ਸਾਹਿਬ ਦੀਆਂ ਵਿਸ਼ਾਗਤ ਵਿਸ਼ੇਸ਼ਤਾਵਾਂ ਵੇਖੀਆਂ ਜਾ ਸਕਦੀਆਂ ਹਨ। ...

Read Full Article

ਸ਼੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਵਰਤਾਏ ਗਏ ਦੋ ਅਚਰਜ ਕੌਤਕ

 

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ...

Read Full Article

ਨਸ਼ੇ ਦੇ ਆਦੀ ਮਰੀਜ਼ ਦਾ ਇਲਾਜ ਕਿਵੇਂ ਹੋਵੇ? Part 3 of 3

 

ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੁਆਰਾ ਸਮੁੱਚੀ ਮਨੁੱਖਤਾ ਦੇ ਕਲਿਆਣ ਲਈ ਅਵਤਰਿਤ ਹੋਈ ਗੁਰਬਾਣੀ, ਗੁਰਮਤਿ ਵਿਚਾਰਧਾਰਾ, ਸਿੱਖ ਇਤਿਹਾਸ, ਸਿੱਖ ਰਹਿਤਨਾਮੇ, ਸਿੱਖ ਸਿਧਾਂਤ, ਗੁਰਮਤਿ ਰਹਿਤ ਨੇ ਮਨੁੱਖ ਨੂੰ ਇਕ ਅਕਾਲ ਪੁਰਖ ਦੀ ਪ੍ਰੇਮਾ ਭਗਤੀ ਨਾਲ ਜੋੜਿਆ ਅਤੇ ਉਸ ਦੀ ਮਾਨਸਿਕ, ਬੌਧਿਕ ਅਤੇ ਆਤਮਕ ਅਵਸਥਾ ਨੂੰ ਗਰਕ ਕਰਨ ਵਾਲੇ ਨਸ਼ਿਆਂ ਤੋਂ ਵਰਜਿਤ ਰੱਖਿਆ। ਅਫਸੋਸ ਨਸ਼ਿਆਂ ਦੇ ਰੋਜ ਨਿੱਤ ਨਵੇਂ ਸਰੂਪ ਸੋਚੀ ਸਮਝੀ ਸਾਜ਼ਸ ਅਧੀਨ ਮੁਹੱਈਆ ਕਰਾਏ ਜਾ ਰਹੇ ਹਨ। ਨਸ਼ਿਆਂ ਦੇ ਇਸ ਜਹਰੀਲੇ ਪ੍ਰਭਾਵ ਨੂੰ ਡਾਕਟਰ ਹਰਸ਼ਿੰਦਰ ਕੌਰ ਦੁਆਰਾ ਲਿਖੇ ਗਏ ਤਿੰਨ ਖੋਜ ਪੂਰਕ ਲੇਖਾਂ ਦੇ ਰੂਪ ਵਿੱਚ ਪਾਠਕਾਂ ਦੀ ਸੇਵਾ ਲਈ ਪ੍ਰਕਾਸ਼ਿਤ ਕਰ ਰਹੇ ਹਾਂ।...

Read Full Article