A Panthic Network - Khalsa Press Publication, ISSN: 1930-0107

PANTHIC.org


"ਲੱਗੀ ਧਮਕ ਸਾਰੇ ਹਿੰਦੁਸਤਾਨ ਅੰਦਰ, ਦਿੱਲੀ, ਆਗਰੇ, ਹਾਂਸੀ ਹਸਾਰ ਮੀਆਂ। ਬੀਕਾਨੇਰ, ਲਖਨਊ, ਅਜਮੇਰ, ਜੈਪੁਰ, ਪਈਆਂ ਭਾਜੜਾਂ ਜਮਨਾ ਤੋਂ ਪਾਰ ਮੀਆਂ। ਚੱਲੀ ਸਭ ਪੰਜਾਬ ਦੀ ਬਾਦਸ਼ਾਹੀ, ਨਹੀਂ ਦਲਾਂ ਦਾ ਅੰਤ ਸ਼ੁਮਾਰ ਮੀਆਂ। ਸ਼ਾਹ ਮੁਹੰਮਦਾ ਕਿਸੇ ਨਾ ਅਟਕਣਾ ਈਂ, ਸਿੰਘ ਰਹਿਣਗੇ ਦਿੱਲੀ ਨੂੰ ਮਾਰ ਮੀਆਂ।(੬੩)"
- Shah Mohammed (Jangnama)

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਦੀ ਸ਼ਹਾਦਤ ਤੇ ਉਸ ਦਾ ਪ੍ਰ੍ਰਭਾਵ

Author/Source: Khalsa Press

Shaheedi & Consequence of Sri Guru Teg Bahadur Sahib

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦੀ ਮੂਲ ਪ੍ਰਕਿਰਤੀ ਵੈਰਾਗਮਈ ਹੈ ਜੋ ਸੰਸਾਰ ਤੇ ਸੰਸਾਰਿਕ ਰਿਸ਼ਤਿਆਂ ਨੂੰ ਨਾਸ਼ਮਾਨ ਮੰਨ ਕੇ ਪਰਮਾਤਮਾ ਦੇ ਨਾਮ ਦਾ ਸਿਮਰਨ ਕਰਨ ਦੀ ਸਿੱਖਿਆ ਦਿੰਦੀ ਹੈ। ਪਰੰਤੂ “ਭੈ ਕਾਹੂ ਕਉ ਦੇਤ ਨਹਿ, ਨਹਿ ਭੈ ਮਾਨਤ ਆਨਿ” ਉਨ੍ਹਾਂ ਦਾ ਜੀਵਨ-ਸਿਧਾਂਤ ਹੈ। ਦੂਜੇ ਪਾਸੇ ਸਮਕਾਲੀ ਮੁਗ਼ਲ ਸਾਮਰਾਜ ਦੀ ਸਾਰੀ ਇਮਾਰਤ ਘੋਰ ਅੱਤਿਆਚਾਰ ਦੀ ਨੀਂਹ ਉੱਪਰ ਉਸਰੀ ਹੋਈ ਸੀ। ਇਸ ਤਰ੍ਹਾਂ ਦੋ ਵਿਰੋਧੀ ਧਾਰਨਾਵਾਂ ਸਮਾਨਅੰਤਰ ਚੱਲ ਰਹੀਆਂ ਸਨ। ਵਿਰੋਧ ਤਾਂ ਸੁਭਾਵਕ ਸੀ।

ਆਓ! ਇਸ ਤੱਥ ਨੂੰ ਇਤਿਹਾਸਕ ਪ੍ਰਸੰਗ ’ਚ ਵਾਚਨ ਦਾ ਜਤਨ ਕਰੀਏ। ਜਦ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਨੇ ਗੁਰਗੱਦੀ ਗ੍ਰਹਿਣ ਕੀਤੀ ਤਾਂ ਉਸ ਵੇਲੇ ਔਰੰਗਜ਼ੇਬ ਭਾਰਤ ਦਾ ਸਮਰਾਟ ਸੀ। ਉਹ ਪੱਥਰ-ਮਨ ਸੁੰਨੀ ਮੁਸਲਮਾਨ ਸੀ। ਰਾਜ ਹਥਿਆਉਣ ਤੇ ਬਚਾਉਣ ਲਈ ਉਸ ਨੇ ਆਪਣੇ ਪਿਉ ਤੇ ਭਰਾਵਾਂ ’ਤੇ ਵੀ ਜ਼ੁਲਮ ਕਰਨੋਂ ਸੰਕੋਚ ਨਾ ਕੀਤਾ। ਆਪਣੇ ਪਿਤਾ ਸ਼ਾਹ ਜਹਾਨ ਨੂੰ ਉਸ ਨੇ ਕਈ ਵਰ੍ਹੇ ਬੰਦੀ ਬਣਾਈ ਰੱਖਿਆ ਤੇ ਪਿਆਸਾ ਮਾਰ ਦਿੱਤਾ। ਆਪਣੇ ਆਪ ਵਿਚ ਉਹ ਖੁਦਾਪ੍ਰਸਤ ਹੋਣ ਦਾ ਦਾਅਵਾ ਕਰਦਾ ਸੀ। ਪਰ ਦੂਜੇ ਪਾਸੇ ਖੁਦਾ ਦੀ ਖਲਕਤ ਉਸ ਦੇ ਜ਼ੁਲਮ ਦਾ ਸ਼ਿਕਾਰ ਬਣ ਰਹੀ ਸੀ। ਉਸ ਦੇ ਮਨ ’ਚ ਇਸਲਾਮ ਦੀ ਖਿਦਮਤ ਦਾ ਜਜ਼ਬਾ ਜਨੂੰਨ ਦੀ ਹੱਦ ਤਕ ਪਹੁੰਚ ਗਿਆ ਸੀ। ਹਿੰਦੂਆਂ ’ਤੇ ਹੀ ਨਹੀਂ ਉਸ ਨੇ ਤਾਂ ਸ਼ੀਆ ਮੁਸਲਮਾਨਾਂ ਤੇ ਸੂਫ਼ੀ ਫਕੀਰਾਂ ’ਤੇ ਵੀ ਅੱਤਿਆਚਾਰ ਕੀਤੇ। ਉਹ ਲਲਿਤ ਕਲਾਵਾਂ ਦਾ ਦੁਸ਼ਮਣ ਸੀ ਅਤੇ ਸੰਗੀਤ ਦਾ ਤਾਂ ਉਸ ਨੇ ਗਲ ਹੀ ਘੁੱਟ ਦਿੱਤਾ। ਸੰਗੀਤ ਨਾਲ ਤਾਂ ਔਰੰਗਜ਼ੇਬ ਨੂੰ ਐਨੀ ਚਿੜ੍ਹ ਸੀ ਕਿ ਉਸ ਨੇ ਆਪਣੇ ਰਾਜ ਵਿਚ ਵਿਸ਼ੇਸ਼ ਅਧਿਕਾਰੀ ਇਸ ਕੰਮ ਲਈ ਨਿਯੁਕਤ ਕੀਤੇ ਸਨ ਕਿ ਉਹ ਨਿਗਰਾਨੀ ਰੱਖਣ ਕਿ ਜਿੱਥੇ ਕੋਈ ਸਾਜ਼ ਵੱਜਦਾ ਹੋਵੇ, ਉਸ ਨੂੰ ਜਾ ਕੇ ਜਲਾ ਦੇਣ। ਸਾਜ਼ਾਂ ਦੇ ਢੇਰ ਲਾ ਕੇ ਤਬਾਹ ਕਰ ਦਿੱਤੇ ਜਾਂਦੇ ਸਨ। ਗਵੱਈਆਂ ਤੇ ਸਾਜ਼ਿੰਦਿਆਂ ਨੂੰ ਉਸ ਨੇ ਭੁੱਖਮਰੀ ਦਾ ਸ਼ਿਕਾਰ ਬਣਾ ਦਿੱਤਾ।

ਇਕ ਕਥਾ ਇਹ ਵੀ ਪ੍ਰਚਲਿਤ ਹੈ ਕਿ ਔਰੰਗਜ਼ੇਬ ਦੀ ਸੰਗੀਤ-ਦੁਸ਼ਮਨੀ ਤੋਂ ਤੰਗ ਆ ਕੇ ਸੰਗੀਤਕਾਰਾਂ ਨੇ ਸੰਗੀਤ ਦਾ ਜਨਾਜ਼ਾ ਕੱਢਿਆ ਸੀ ਤਾਂ ਜੋ ਉਸ ਨੂੰ ਆਪਣੀ ਗ਼ਲਤੀ ਦਾ ਅਹਿਸਾਸ ਹੋ ਜਾਵੇ।ਪ੍ਰਤੀਕਰਮ ਵਜੋਂ ਔਰੰਗਜ਼ੇਬ ਨੇ ਕਿਹਾ ਸੀ ਕਿ ਇਸ (ਸੰਗੀਤ) ਨੂੰ ਡੂੰਘਾ ਦਫ਼ਨ ਕਰਨਾ ਤਾਂਕਿ ਮੁੜ ਬਾਹਰ ਨਾ ਆ ਜਾਵੇ। ਜਦ ਔਰੰਗਜ਼ੇਬ ਹਰ ਪਾਸੇ ਬਦਨਾਮ ਹੋ ਗਿਆ ਤਾਂ ਉਸ ਨੇ ਮੁਸਲਮਾਨਾਂ ਨੂੰ ਖੁਸ਼ ਰੱਖਣ ਲਈ ਕਈ ਉਪਾਅ ਸੋਚੇ ਅਤੇ ਮੌਲਵੀਆਂ ਤੋਂ ਸਲਾਹ ਲੈ ਕੇ ਹਿੰਦੂਆਂ ਨੂੰ ਇਸਲਾਮ ਧਰਮ ਗ੍ਰਹਿਣ ਕਰਨ ਲਈ ਮਜਬੂਰ ਕਰਨ ਲੱਗਾ। ਪ੍ਰਾਚੀਨ ਪੰਥ ਪ੍ਰਕਾਸ਼ ਵਿਚ ਔਰੰਗਜ਼ੇਬ ਦੀ ਇਸ ਨੀਤੀ ਦਾ ਵਰਣਨ ਇਸ ਤਰ੍ਹਾਂ ਕੀਤਾ ਗਿਆ ਹੈ:

ਹਿੰਦੋ ਹਿੰਦੂ ਨ੍ਰਿਬੀਜ ਹੈਂ ਕਰਨੇ,
ਸ਼ਾਹਿ ਨੌਰੰਗੇ ਯੌ ਲਿਖ ਬਰਨੇ।
ਤੁਰਕ ਪ੍ਰਿਥਮ ਹੋ ਬ੍ਰਾਹਮਨ ਕਰਨੇ,
ਔਰ ਹਿੰਦੂ ਹੈਂ ਪਾਛੇ ਫਰਨੇ।

ਇਸ ਤਰ੍ਹਾਂ ਹਿੰਦੂਆਂ ਉੱਪਰ ਔਰੰਗਜ਼ੇਬ ਦੇ ਜ਼ੁਲਮ ਦਾ ਕੁਹਾੜਾ ਤੇਜ਼ ਹੋ ਗਿਆ। ਹਿੰਦੂਆਂ ’ਤੇ ਜਜ਼ੀਆ ਤੇ ਤੀਰਥ ਯਾਤਰਾ ਟੈਕਸ ਲਾਇਆ ਗਿਆ ਅਤੇ ਉਨ੍ਹਾਂ ਨੂੰ ਅਨੇਕਾਂ ਹੱਕਾਂ ਤੋਂ ਵੰਚਿਤ ਕਰ ਦਿੱਤਾ ਗਿਆ। ਹਿੰਦੂਆਂ ਦੇ ਮੰਦਰ ਢਾਹ ਦਿੱਤੇ ਗਏ ਅਤੇ ਉਨ੍ਹਾਂ ਦੀਆਂ ਧਾਰਮਿਕ ਰਹੁ-ਰੀਤਾਂ ’ਤੇ ਪਾਬੰਦੀ ਲਗਾ ਦਿੱਤੀ ਗਈ। ਇਸ ਤਰ੍ਹਾਂ ਹਿੰਦੂ ਕੌਮ ਭਾਰੀ ਵਿਸ਼ਾਦ ਦਾ ਸ਼ਿਕਾਰ ਹੋ ਗਈ। ਕੁਝ ਹਿੰਦੂ ਡਰ ਜਾਂ ਲਾਲਚ ’ਚ ਆ ਕੇ ਮੁਸਲਮਾਨ ਬਣ ਗਏ। ਧਰਮ-ਪਰਿਵਰਤਨ ਦਾ ਮੁੱਖ ਕੇਂਦਰ ਕਸ਼ਮੀਰ ਸੀ। ਕਿਹਾ ਜਾਂਦਾ ਹੈ ਕਿ ਰੋਜ਼ਾਨਾ ਸਵਾ ਮਣ ਜਨੇਊ ਲਾਹ ਦਿੱਤੇ ਜਾਂਦੇ ਸਨ। ਇਸ ਤਰ੍ਹਾਂ ਕਸ਼ਮੀਰ ਹਿੰਦੂ ਧਰਮ ਦੀ ਕਤਲਗਾਹ ਬਣ ਗਿਆ।

ਸ਼ਹੀਦੀ ਯਾਤਰਾ
ਜਦ ਕਸ਼ਮੀਰੀ ਪੰਡਤਾਂ ਨੂੰ ਔਰੰਗਜ਼ੇਬ ਦੇ ਅੱਤਿਆਚਾਰਾਂ ਤੋਂ ਕਿਸੇ ਤਰ੍ਹਾਂ ਵੀ ਬਚਾਉ ਦੀ ਆਸ-ਉਮੀਦ ਨਾ ਰਹੀ ਤਾਂ ਉਹ ਕਿਰਪਾ ਰਾਮ ਦੀ ਅਗਵਾਈ ’ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਦਰਬਾਰ ’ਚ ਹਾਜ਼ਰ ਹੋਏ, ਆਪਣੇ ਦੁੱਖ-ਦਰਦ ਦੀ ਵਿਥਿਆ ਸੁਣਾਈ ਅਤੇ ਸੁਰੱਖਿਆ ਲਈ ਅਰਜ਼ੋਈ ਕੀਤੀ। ਉਨ੍ਹਾਂ ਦੀ ਫ਼ਰਿਆਦ ਸੁਣ ਕੇ ਗੁਰੂ ਜੀ ਸੋਚਣ ਲੱਗੇ ਕਿ ਇਨ੍ਹਾਂ ਦੇ ਬਚਾਉ ਲਈ ਕਿਸੇ ਮਹਾਨ ਪੁਰਸ਼ ਦੀ ਕੁਰਬਾਨੀ ਦੀ ਲੋੜ ਹੈ। ਜਦ ਇਸ ਗੱਲ ਦਾ ਪਤਾ ੯ ਵਰ੍ਹਿਆਂ ਦੇ ਬਾਲ ਗੋਬਿੰਦ ਰਾਇ ਜੀ ਨੂੰ ਲੱਗਾ ਤਾਂ ਉਹ ਬੜੇ ਸਵੈ-ਵਿਸ਼ਵਾਸ ਤੇ ਨਿਡਰਤਾ ਨਾਲ ਕਹਿਣ ਲੱਗੇ, “ਆਪ ਜੀ ਨਾਲੋਂ ਵੱਡਾ ਪੁਰਸ਼ ਕੌਣ ਹੋ ਸਕਦਾ ਹੈ? ਤੁਸੀਂ ਹੀ ਹਿੰਦੂ ਧਰਮ ਨੂੰ ਬਚਾਓ!” ਇਹ ਸੁਣ ਕੇ ਗੁਰੂ ਜੀ ਨੂੰ ਯਕੀਨ ਹੋ ਗਿਆ ਕਿ ਬਾਲ ਗੋਬਿੰਦ ਜੀ ਗੁਰਗੱਦੀ ਸੰਭਾਲਣ ਦੇ ਯੋਗ ਹਨ। ਉਨ੍ਹਾਂ ਕਸ਼ਮੀਰੀ ਪੰਡਤਾਂ ਨੂੰ ਦਿਲਾਸਾ ਦੇ ਕੇ ਆਖਿਆ ਕਿ ਜਾ ਕੇ ਬਾਦਸ਼ਾਹ ਨੂੰ ਇਹ ਕਹਿ ਦੇਣ ਕਿ ਜੇਕਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮੁਸਲਮਾਨ ਬਣ ਜਾਣ ਤਾਂ ਉਹ ਸਾਰੇ ਮੁਸਲਮਾਨ ਬਣ ਜਾਣਗੇ। ਇਹ ਸੰਦੇਸ਼ ਲੈ ਕੇ ਕਸ਼ਮੀਰੀ ਪੰਡਤ ਦਿੱਲੀ ਦੇ ਬਾਦਸ਼ਾਹ ਔਰੰਗਜ਼ੇਬ ਪਾਸ ਪਹੁੰਚੇ ਅਤੇ ਕੁਝ ਸਮੇਂ ਲਈ ਬਾਦਸ਼ਾਹ ਦੇ ਜ਼ੁਲਮ ਤੋਂ ਛੁਟਕਾਰਾ ਪਾਇਆ। ਗੁਰੂ ਸਾਹਿਬ ਨੂੰ ਦਿੱਲੀ ਤੋਂ ਬੁਲਾਵਾ ਆਇਆ ਤਾਂ ਉਹ ਗੁਰਗੱਦੀ ਗੋਬਿੰਦ ਰਾਇ ਜੀ ਨੂੰ ਸੰਭਾਲ ਕੇ ਆਪ ਦੀਵਾਨ ਮਤੀ ਦਾਸ, ਭਾਈ ਦਿਆਲਾ ਜੀ, ਭਾਈ ਸਤੀ ਦਾਸ ਤੇ ਭਾਈ ਜੈਤਾ ਜੀ ਆਦਿ ਸਿੱਖਾਂ ਨੂੰ ਨਾਲ ਲੈ ਕੇ ਜਥੇ ਦੇ ਰੂਪ ’ਚ ਅਨੰਦਪੁਰ ਤੋਂ ਰਵਾਨਾ ਹੋ ਗਏ।

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਆਪਣੇ ਸਿੱਖਾਂ ਸਮੇਤ ਸਿੱਧਾ ਦਿੱਲੀ ਜਾਣ ਦੀ ਥਾਂ ਰਸਤੇ ’ਚ ਸ਼ੋਕਗ੍ਰਸਤ ਸਿੱਖ ਸੰਗਤਾਂ ਤੇ ਹੋਰ ਲੋਕਾਂ ਨੂੰ ਉਪਦੇਸ਼ ਦਿੰਦੇ ਹੋਏ, ਧੀਰਜ ਬੰਨ੍ਹਾਉਂਦੇ ਹੋਏ ਜਾ ਰਹੇ ਸਨ ਅਤੇ ਇਸ ਤਰ੍ਹਾਂ ਉਨ੍ਹਾਂ ਨੂੰ ਦਿੱਲੀ ਪਹੁੰਚਣ ’ਚ ਕੁਝ ਸਮਾਂ ਲੱਗ ਗਿਆ। ਔਰੰਗਜ਼ੇਬ ਨੂੰ ਸ਼ੱਕ ਹੋ ਗਿਆ ਕਿ ਗੁਰੂ ਜੀ ਕਿਧਰੇ ਫ਼ਰਾਰ ਨਾ ਹੋਣ ਜਾਣ। ਬਾਦਸ਼ਾਹ ਦੇ ਹੁਕਮ ਅਨੁਸਾਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਤੇ ਉਕਤ ਸਿੱਖਾਂ ਨੂੰ ਆਗਰੇ ਨੇੜੇ ਹੀ ਬੰਦੀ ਬਣਾ ਲਿਆ ਗਿਆ।

ਮਹਾਨ ਸ਼ਹਾਦਤ

ਔਰੰਗਜ਼ੇਬ ਨੇ ਗੁਰੂ ਸਾਹਿਬ ਨੂੰ ਇਸਲਾਮ ਕਬੂਲ ਕਰਨ ਲਈ ਬਹੁਤ ਪ੍ਰੇਰਿਆ, ਦਲੀਲਬਾਜ਼ੀ ਕੀਤੀ ਪਰ ਨਾਕਾਮ ਰਿਹਾ। ਫਿਰ ਕੋਈ ਕਰਾਮਾਤ ਵਿਖਾਉਣ ਲਈ ਆਖਿਆ ਪਰ ਗੁਰੂ ਜੀ ਨੇ ਅਜਿਹਾ ਨਾ ਕੀਤਾ। ਆਪਣੀ ਇਸ ਅਸਫਲਤਾ ਤੋਂ ਬਾਅਦ ਉਸ ਨੇ ਗੁਰੂ ਜੀ ਤੇ ਸਾਥੀ ਸਿੰਘਾਂ ਨੂੰ ਕਸ਼ਟ ਦੇਣੇ ਸ਼ੁਰੂ ਕਰ ਦਿੱਤੇ। ਗੁਰੂ ਜੀ ਨੂੰ ਤੰਗ ਪਿੰਜਰੇ ਵਿਚ ਬੰਦੀ ਬਣਾ ਕੇ ਰੱਖਿਆ ਗਿਆ। ਉਨ੍ਹਾਂ ਦੇ ਨਾਲ ਆਏ ਸਿੱਖਾਂ ਵਿੱਚੋਂ ਭਾਈ ਦਿਆਲਾ ਜੀ ਨੂੰ ਜਿਊਂਦਿਆਂ ਦੇਗ਼ ਵਿਚ ਉਬਾਲਿਆ ਗਿਆ; ਭਾਈ ਮਤੀ ਦਾਸ ਨੂੰ ਆਰੇ ਨਾਲ ਚੀਰਿਆ ਗਿਆ ਤੇ ਭਾਈ ਸਤੀ ਦਾਸ ਨੂੰ ਰੂੰ ਵਿਚ ਲਪੇਟ ਕੇ ਅੱਗ ਲਗਾਈ ਗਈ। ਅੰਤ ’ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੀਸ ਸ਼ਾਹੀ ਹੁਕਮ ਨਾਲ ਜਲਾਲ ਦੀਨ ਨਾਂ ਦੇ ਜਲਾਦ ਨੇ ਧੜ ਨਾਲੋਂ ਵੱਖ ਕਰ ਦਿੱਤਾ। ਧਰਮ ਹੇਤ ਸੀਸ ਦੇਣ ਦਾ ਇਹ ਸਾਕਾ ੧੧ ਨਵੰਬਰ ੧੬੭੫ ਈਸਵੀ ਨੂੰ ਹੋਇਆ। ਇਸ ਨਾਲ ਸਾਰੇ ਪਾਸੇ ਹਾਹਾਕਾਰ ਮੱਚ ਗਈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ‘ਬਚਿਤ੍ਰ ਨਾਟਕ’ ਵਿਚ ਇਸ ਤਰ੍ਹਾਂ ਅੰਕਿਤ ਹੈ:

ਠੀਕਰਿ ਫੋਰਿ ਦਿਲੀਸ ਸਿਰਿ ਪ੍ਰਭ ਪੁਰਿ ਕੀਯਾ ਪਯਾਨ

ਤੇਗ ਬਹਾਦੁਰ ਸੀ ਕ੍ਰਿਆ ਕਰੀ ਨ ਕਿਨਹੂੰ ਆਨਿ॥੧੫॥
ਤੇਗ ਬਹਾਦੁਰ ਕੇ ਚਲਤ ਭਯੋ ਜਗਤ ਕੋ ਸੋਕ

ਹੈ ਹੈ ਹੈ ਸਭ ਜਗ ਭਯੋ ਜੈ ਜੈ ਜੈ ਸੁਰ ਲੋਕਿ॥੧੬॥

ਦਿੱਲੀ ’ਚ ਜਿਸ ਥਾਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਨੂੰ ਸ਼ਹੀਦ ਕੀਤਾ ਗਿਆ ਉਸ ਥਾਂ, ਚਾਂਦਨੀ ਚੌਂਕ ’ਚ ਗੁਰਦੁਆਰਾ ਸੀਸ ਗੰਜ ਬਣਿਆ ਹੋਇਆ ਹੈ। ਕਿਹਾ ਜਾਂਦਾ ਹੈ ਕਿ ਜਿਸ ਦਿਨ, ਜਿਸ ਵੇਲੇ ਗੁਰੂ ਜੀ ਨੂੰ ਸ਼ਹੀਦ ਕੀਤਾ ਗਿਆ ਤਾਂ ਉਸ ਵੇਲੇ ਦਿੱਲੀ ’ਚ ਜ਼ੋਰਦਾਰ ਹਨ੍ਹੇਰੀ ਆਈ ਅਤੇ ਸਾਰਾ ਅਸਮਾਨ ਖੂਨ ਵਰਗਾ ਲਾਲ ਹੋ ਗਿਆ। ਗੁਰੂ ਜੀ ਦਾ ਇਕ ਸ਼ਰਧਾਲੂ ਸਿੱਖ ਭਾਈ ਜੈਤਾ ਬੜੀ ਸਿਆਣਪ ਨਾਲ ਗੁਰੂ ਜੀ ਦਾ ਸੀਸ ਲੈ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪਾਸ ਅਨੰਦਪੁਰ ਸਾਹਿਬ ਪਹੁੰਚ ਗਿਆ। ਭਾਈ ਜੈਤਾ ਰੰਗਰੇਟਾ ਸਿੱਖ ਸੀ। ਦਸਮੇਸ਼ ਜੀ ਨੇ ਉਸ ਨੂੰ ਬੜੇ ਪਿਆਰ ਨਾਲ ਛਾਤੀ ਨਾਲ ਲਾ ਲਿਆ
ਅਤੇ ਆਖਿਆ “ਰੰਗਰੇਟਾ ਗੁਰੂ ਕਾ ਬੇਟਾ!” ਗੁਰੂ ਜੀ ਤੇ ਸਿੱਖ ਸੰਗਤਾਂ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ‘ਸੀਸ’ ਦਾ ਅੰਤਮ ਸਸਕਾਰ ਕਰ ਦਿੱਤਾ ਗਿਆ। ਹੁਣ ਇਸ ਥਾਂ ਗੁਰਦੁਆਰਾ ਸੀਸ ਗੰਜ ਸਾਹਿਬ ਸੁਸ਼ੋਭਿਤ ਹੈ।

ਇਕ ਸ਼ਰਧਾਲੂ ਸਿੱਖ, ਲੱਖੀ ਸ਼ਾਹ ਲੁਬਾਣਾ ਜਾਨ ਦੀ ਪਰਵਾਹ ਨਾ ਕਰਦਾ ਹੋਇਆ ਪਹਿਰੇਦਾਰਾਂ ਦੀ ਨਜ਼ਰ ਤੋਂ ਬਚ ਕੇ ਗੁਰੂ ਜੀ ਦੇ ਧੜ ਨੂੰ ਕੱਪੜੇ ’ਚ ਲਪੇਟ ਕੇ ਆਪਣੇ ਘਰ ਲੈ ਆਇਆ ਅਤੇ ਬੜੇ ਅਦਬ ਨਾਲ ਪਲੰਘ ਉੱਪਰ ਪਾ ਕੇ ਆਪਣੇ ਘਰ ਨੂੰ ਅੱਗ ਲਾ ਦਿੱਤੀ ਤਾਂ ਕਿ ਕਿਸੇ ਨੂੰ ਸ਼ੱਕ ਨਾ ਪਵੇ। ਦੂਜੇ ਦਿਨ ਅਸਥੀਆਂ ਇਕੱਤਰ ਕਰ ਕੇ ਇਕ ਗਾਗਰ ਵਿਚ ਪਾ ਲਈਆਂ ਅਤੇ ਗਾਗਰ ਧਰਤੀ ’ਚ ਦਫ਼ਨਾ ਦਿੱਤੀ। ਦਿੱਲੀ ’ਚ, ਇਸ ਥਾਂ ’ਤੇ ਗੁਰਦੁਆਰਾ ਰਕਾਬਗੰਜ ਬਣਿਆ ਹੋਇਆ ਹੈ।

ਸ਼ਹਾਦਤ ਦੀ ਵਲੱਖਣਤਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਇਹ ਸ਼ਹਾਦਤ ਕਈ ਪੱਖਾਂ ਤੋਂ ਮਹਾਨ ਤੇ ਵਿਲੱਖਣ ਹੈ। ਸਭ ਤੋਂ ਅਹਿਮ ਗੱਲ ਤਾਂ ਇਹ ਹੈ ਕਿ ਆਮ ਤੌਰ ’ਤੇ ਕਾਤਲ ਮਕਤੂਲ ਪਾਸ ਜਾਂਦਾ ਹੈ ਪਰੰਤੂ ਗੁਰੂ ਸਾਹਿਬ ਆਪ ਸ਼ਹਾਦਤ ਲਈ ਦਿੱਲੀ ਗਏ ਅਤੇ ਉੱਥੇ ਜਾ ਕੇ ਆਪਣੇ ਸਰੀਰ ਦਾ ਠੀਕਰਾ ਔਰੰਗਜ਼ੇਬ ਦੀ ਜ਼ਾਲਮ ਸਰਕਾਰ ਦੇ ਸਿਰ ਭੰਨਿਆ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਕਥਨ ਅਨੁਸਾਰ ਇਹ ਸ਼ਹਾਦਤ ‘ਤਿਲਕ ਜੰਞੂ’ ਦੀ ਸਲਾਮਤੀ ਲਈ ਦਿੱਤੀ ਗਈ, ਜਿਵੇਂ:

ਤਿਲਕ ਜੰਞੂ ਰਾਖਾ ਪ੍ਰਭ ਤਾਕਾ॥ ਕੀਨੋ ਬਡੋ ਕਲੂ ਮਹਿ ਸਾਕਾ॥
ਸਾਧਨ ਹੇਤਿ ਇਤੀ ਜਿਨਿ ਕਰੀ॥ ਸੀਸੁ ਦੀਆ ਪਰ ਸੀ ਨ ਉਚਰੀ॥੧੩॥
ਧਰਮ ਹੇਤ ਸਾਕਾ ਜਿਨਿ ਕੀਆ॥ ਸੀਸੁ ਦੀਆ ਪਰੁ ਸਿਰਰੁ ਨ ਦੀਆ॥
ਨਾਟਕ ਚੇਟਕ ਕੀਏ ਕੁਕਾਜਾ॥ ਪ੍ਰਭ ਲੋਗਨ ਕਹ ਆਵਤ ਲਾਜਾ॥੧੪॥

ਇਸ ਤਰ੍ਹਾਂ ਇਹ ਸ਼ਹਾਦਤ ‘ਤਿਲਕ ਜੰਞੂ’ ਦੀ ਰੱਖਿਆ ਲਈ ਦਿੱਤੀ ਗਈ ਜਦ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਇਸ ਰਸਮ ਦਾ ਵਿਰੋਧ ਕੀਤਾ ਸੀ। ਦਰਅਸਲ, ਮੁੱਦਾ ‘ਤਿਲਕ ਜੰਞੂ’ ਦਾ ਨਹੀਂ ਸੀ, ਧਰਮ ਦੀ ਅਜ਼ਾਦੀ ਦਾ ਸੀ, ਪਾਠ-ਪੂਜਾ ਦੀ ਖੁੱਲ੍ਹ ਦਾ ਸੀ, ਜ਼ੁਲਮ-ਜਬਰ ਦੀ ਵਿਰੋਧਤਾ ਦਾ ਸੀ। ਪੰਜਾਬੀ ਕਵੀ ਸੋਹਣ ਸਿੰਘ ਮੀਸ਼ਾ ਨੇ ਖ਼ੂਬ ਕਿਹਾ ਹੈ:

ਗੁਰੂ ਨੇ ਦੱਸਿਆ ਸਾਨੂੰ, ਹੈ ਬਣ ਕੇ ਹਿੰਦ ਦੀ ਚਾਦਰ।
ਧਰਮ ਸਾਰੇ ਪਵਿੱਤਰ ਨੇ, ਕਰੋ ਹਰ ਧਰਮ ਦਾ ਆਦਰ।...
ਬਣੀ ਹੁੰਦੀ ਅਜਿਹੀ ਭੀੜ ਜੇ ਸੁੰਨਤ ਨਮਾਜ਼ ਉੱਤੇ।
ਜਾਂ ਲਗਦੀ ਰੋਕ ਕਿਧਰੇ ਵੀ ਅਜ਼ਾਨਾਂ ਦੀ ਅਵਾਜ਼ ਉੱਤੇ।
ਗੁਰੂ ਨੇ ਤਦ ਵੀ ਏਦਾਂ ਹੀ ਦੁਖੀ ਦੀ ਪੀੜ ਹਰਨੀ ਸੀ।
ਸੀ ਦੇਣਾ ਸੀਸ ਏਦਾਂ ਹੀ, ਨਾ ਮੁੱਖ ਤੋਂ ਸੀ ਉਚਰਨੀ ਸੀ।


ਆਪਣੀ ਜਾਨ ਵਾਰ ਦੇਣੀ ਤੇ ਆਪਣੇ ਦੇਸ਼ ਦੀ ਰੱਖਿਆ ਲਈ ਮੌਤ ਕਬੂਲ ਕਰ ਲੈਣੀ ਵੀ ਕੋਈ ਘੱਟ ਆਤਮਿਕ ਸੂਰਮਗਤੀ ਦੀ ਗੱਲ ਨਹੀਂ, ਪਰ ਕਿਸੇ ਦੂਜੇ ਮਜ਼੍ਹਬ ਦੀ ਰਾਖੀ ਲਈ ਆਪਾ ਨਿਛਾਵਰ ਕਰ ਦੇਣਾ ਤਾਂ ਆਪਣੇ ਆਪੇ ਦੇ ਹਰ ਵਿਸਥਾਰ ਨੂੰ ਉਲੰਘ ਕੇ ਸਮੁੱਚੀ ਮਾਨਵਤਾ ਜਿੱਡਾ ਵਿਸ਼ਾਲ ਹੋ ਜਾਣਾ ਹੈ। ਇਸ ਸ਼ਹਾਦਤ ਨੇ ਜ਼ਮੀਰ ਦੀ ਅਜ਼ਾਦੀ ਦੀ ਰੱਖਿਆ ਲਈ ਰਾਹ ਪੱਧਰਾ ਕੀਤਾ। ਪ੍ਰਸਿੱਧ ਇਤਿਹਾਸਕਾਰ ਡਾ. ਜੇ. ਐੱਸ. ਗਰੇਵਾਲ ਦੇ ਵਿਚਾਰ ਅਨੁਸਾਰ, “ਗੁਰੂ ਤੇਗ ਬਹਾਦਰ ਨੇ ਗੁਰੂ ਗੋਬਿੰਦ ਸਿੰਘ ਦੀ ਪ੍ਰਾਪਤੀ ਤੇ ਕਾਮਯਾਬੀ ਲਈ ਰਾਹ ਬਣਾਇਆ ਜਿਸ ਦੇ ਸਿੱਟੇ ਵਜੋਂ ਹੀ ਗੁਰੂ ਗੋਬਿੰਦ ਸਿੰਘ ਨੇ ਸਿੱਖ ਪੰਥ ਨੂੰ ਇਕ ਨਵੀਂ ਏਕਤਾ ਪ੍ਰਦਾਨ ਕੀਤੀ ਅਤੇ ਉਸ ਨੂੰ ਸਮੇਂ ਦੀ ਸਰਕਾਰ ਵਿਰੁੱਧ ਆਪਣੀ ਜ਼ਮੀਰ ਦੀ ਆਵਾਜ਼ ਦੀ ਰਾਖੀ ਕਰਨ ਦੇ ਯੋਗ ਬਣਾਇਆ। ਅਠਾਰ੍ਹਵੀਂ ਸਦੀ ਦੌਰਾਨ ਸਿੱਖਾਂ ਦੁਆਰਾ ਹਾਸਲ ਕੀਤੀ ਰਾਜਨੀਤਿਕ ਅਜ਼ਾਦੀ ਜ਼ਮੀਰ ਦੀ ਅਜ਼ਾਦੀ ਦਾ ਹੀ ਤਰਕਸ਼ੀਲ ਅਤੇ ਇਤਿਹਾਸਕ ਵਿਕਾਸ ਸੀ ਜਿਸ ਦੀ ਰਾਖੀ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਕੀਤੀ ਅਤੇ ਜਿਸ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਭਵ ਬਣਾਇਆ।”

ਕੁੱਲ ਮਿਲਾ ਕੇ ਕਿਹਾ ਜਾ ਸਕਦਾ ਹੈ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਅਦੁੱਤੀ ਸ਼ਹਾਦਤ ਦੇ ਫਲਸਰੂਪ ਸਿੱਖ ਜਗਤ ’ਚ ਰੋਸ ਤੇ ਰੋਹ ਦੀ ਜਵਾਲਾ ਭੜਕ ਉੱਠੀ। ਧਰਮ ਦੀ ਰੱਖਿਆ ਲਈ ਤੇ ਜ਼ੁਲਮ ਦੇ ਨਾਸ਼ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਰਹਿਨੁਮਾਈ ਹੇਠ ਖੜਗ ਤੇ ਖੰਡਾ ਲੈ ਕੇ ਸਿਰਲੱਥ ਸਿੰਘ ਸੂਰਮੇ ਰਣਭੂਮੀ ’ਚ ਆਉਣ ਲੱਗੇ। ਉਹ ਸ਼ਮਸ਼ੀਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਹੱਥ ਆ ਗਈ ਜਿਸ ਲਈ ਫੌਲਾਦ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਤਿਆਰ ਕੀਤਾ ਸੀ। ਸਿੱਖੀ ਦਾ ‘ਸੰਤ’ ਸਰੂਪ ਪੂਰੀ ਤਰ੍ਹਾਂ ‘ਸੰਤ-ਸਿਪਾਹੀ’ ਦੇ ਸਰੂਪ ’ਚ ਰੂਪਾਂਤ੍ਰਿਤ ਹੋ ਗਿਆ। ਖਾਲਸਾ ਪੰਥ ਦੀ ਸਿਰਜਨਾ ਲਈ ਆਧਾਰ-ਭੂਮੀ ਤਿਆਰ ਹੋ ਗਈ ਅਤੇ ਮੁਗ਼ਲ ਸਾਮਰਾਜ ਦੀਆਂ ਜੜ੍ਹਾਂ ਖੋਖਲੀਆਂ ਹੋਣ ਲੱਗੀਆਂ।

References:

. J.N. Sarkar, Aurangzeb, p.111
. S.M. Latif, History of Punjab, p. 175-76
. Maucauliffe, Life of Guru Teg Bahader, p. 39
. Prof. Puran Singh, The Ten Masters, p. 92
. ਪ੍ਰੀਤਲੜੀ, ਦਸੰਬਰ ੧੯੭੫, ਸਫ਼ਾ ੫੧
. ਉਹੀ, ਸਫ਼ਾ ੧੯
. Sir, Gokal Chand Narang, Transformation of Sikhism, p. 17





Comments

 

Disclaimer: Panthic.org does not necessarily endorse the views and opinions voiced in the feedback from our readers, and cannot be held responsible for their views.

Background and Psyche of Anti-Sikh Events of 1984 & the RSS : Video Interview with Bhai Ratinder Singh

Akaal Channel's interview with Panthic.org Senior Editor Bhai Ratinder Singh regarding anti-Sikh events in 1983, and 1984 in Indore Madhya Pardes and the RSS Psyche
Read Full Article


RECENT ARTICLE & FEATURES

ਭਾਰਤ 'ਚ ਫੈਲੇ ਨਸ਼ਿਆਂ ਦੇ ਅੱਤਵਾਦ ਦੀ ਅਸਲੀਅਤ

 

ਭਾਰਤ ਦੇ ਹਾਕਮਾਂ ਵਲੋਂ ਪੰਜਾਬ ਦੀ ਜਵਾਨੀ ਨੂੰ ਸਦਾ ਲਈ ਨਿੱਸਲ ਕਰਨਾ ਅਤੇ ਸਾਹਸੱਤਹੀਣ ਕਰਨ ਲਈ ਇੱਥੇ ਨਸ਼ਿਆਂ ਦਾ ਐਸਾ ਹੜ੍ਹ ਵਗਾਇਆ ਹੈ ਕਿ ਅੱਜ ਪੰਜਾਬ ਨੂੰ ਨਸ਼ੇੜੀ ਪੰਜਾਬ ਕਹਿ ਕੇ ਪੁਕਾਰਿਆ ਜਾ ਰਿਹਾ ਹੈ। ਅੱਜ ਇਹ ਖਬਰਾਂ ਮੀਡੀਆ ਦਾ ਸ਼ਿੰਗਾਰ ਬਣ ਰਹੀਆਂ ਹਨ ਕਿ ਜੇਹੜੇ ਨੌਜਵਾਨ ਪੰਜਾਬ ਛੱਡ ਕੇ ਵਿਦੇਸ਼ ਜਾ ਰਹੇ ਹਨ ਉਹੀ ਬਚ ਸਕਣਗੇ ਬਾਕੀ ਸਭ ਨਸ਼ਿਆਂ ਦੀ ਭੇਂਟ ਚੜ੍ਹ ਕੇ ਖ਼ਤਮ ਹੋ ਜਾਣਗੇ।...

Read Full Article

ਜਿਨ੍ਹਾਂ ਸਿਦਕ ਨਹੀਂ ਹਾਰਿਆ...

 

ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖ ਨੂੰ ਅੰਮ੍ਰਿਤਪਾਨ ਕਰਵਾ ਕੇ ਸਿੰਘ ਸਜਾਇਆ ਤਾਂ ਨਾਨਕ ਪੰਥ' ਦੀ ਦਿਸ਼ਾ ਅਤੇ ਦਸ਼ਾ ਵਿੱਚ ਅਮੋੜ ਪਰਿਵਰਤਨ ਹੋਇਆ। ਉਂਝ ਬਦਲਾਅ ਦੀ ਰੀਤ ਗੁਰੂ ਹਰਿਗੋਬਿੰਦ ਜੀ ਦੇ ਵੇਲੇ ਹੀ ਸ਼ੁਰੂ ਹੋ ਗਈ ਸੀ ਜਦੋਂ ਉਨ੍ਹਾਂ ਨੇ ਮੀਰੀ ਤੇ ਪੀਰੀ ਦੀਆਂ ਦੋ ਕਿਰਪਾਨਾਂ ਧਾਰਨ ਕੀਤੀਆਂ ਸਨ। ਦਸਮ ਪਾਤਸ਼ਾਹ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ ਨੇ ਸਿੱਖ ਜਲੋਅ ਨੂੰ ਮੁੜ ਸਥਾਪਤ ਕਰਨ ਦਾ ਉਪਰਾਲਾ ਕੀਤਾ। ਉਨਾਂ ਦੀ ਸ਼ਹੀਦੀ ਮਗਰੋਂ ਸਿੱਖਾਂ ਉਪਰ ਜ਼ੁਲਮ ਵਧਦੇ ਹੀ ਗਏ। ਮੀਰ ਮੰਨੂੰ ਸਿੱਖਾਂ ਉੱਪਰ ਜ਼ੁਲਮ ਕਮਾਉਣ ਵਿੱਚ ਮੋਹਰੀ ਬਣ ਕੇ ਉੱਭਰਿਆ। ਉਹ ੧੭੪੮ ਤੋਂ ੧੭੫੩ ਤੱਕ ਲਾਹੌਰ ਅਤੇ ਮੁਲਤਾਨ ਦਾ ਗਵਰਨਰ ਰਿਹਾ।...

Read Full Article

ਹਿੰਦੀ , ਹਿੰਦੂ, ਹਿੰਦੁਸਤਾਨ ਬਨਾਮ ਬ੍ਰਹਿਮੰਡੀ ਗੁਰਮਤਿ ਵਿਚਾਰਧਾਰਾ

 

ਆਰੀਆ ਸਮਾਜੀ ਅਤੇ ਸਨਾਤਨ ਧਰਮੀਆਂ ਦੇ ਹਿੰਦੂ ਸ਼ਬਦ ਬਾਰੇ ਵੱਖੋ ਵੱਖਰੇ ਵਿਚਾਰ ਹਨ। ਆਰੀਆ ਸਮਾਜੀ ਇਸ ਸਬੰਧੀ ਗਿਆਸਨਾਮੀ ਕੋਸ਼ ਅਤੇ ਕਸੱਫਨਾਮੀ ਕੋਸ਼ ਦੇ ਹਵਾਲੇ ਦੇਕੇ ਆਪਣੇ ਆਪ ਨੂੰ ਹਿੰਦੂ ਅਖਵਾਉਣ ਦੀ ਬਜਾਏ ਆਰੀਆ ਸਮਾਜੀ ਅਖਵਾਉਣਾ ਪਸੰਦ ਕਰਦੇ ਹਨ। ਉਨ੍ਹਾਂ ਦਾ ਵਿਚਾਰ ਹੈ ਕਿ ਗਿਆਸਨਾਮੀ ਕੋਸ਼ ਵਿੱਚ ਲਿਖਿਆ ਹੈ ਕਿ "ਹਿੰਦੁ ਬਕਸਰ ਗੁਲਾਮ ਵ ਬੰਦਹ ਕਾਫ਼ਿਰ ਵ ਤੇਰਾ" ਭਾਵ ਹਿੰਦੂ ਦਾ ਅਰਥ ਗੁਲਾਮ, ਕੈਦੀ, ਕਾਫ਼ਿਰ ਅਤੇ ਤਲਵਾਰ ਹੈ। ਅਤੇ ਕਸੱਫਨਾਮੀ ਕੋਸ਼ ਅਨੁਸਾਰ "ਚੇ ਹਿੰਦੁ ਇ ਕਾਫ਼ਿਰ ਚੇ ਕਾਫ਼ਿਰ ਕਾਫ਼ਿਰ ਰਹਜਨ" ਭਾਵ ਹਿੰਦੁ ਕੀ ਹੈ? ਹਿੰਦੁ ਕਾਫ਼ਿਰ ਹੈ। ਕਾਫ਼ਿਰ ਕੀ ਹੈ? ਕਾਫ਼ਿਰ ਰਹਜਨ ਹੈ। ਰਹਜਨ ਕੀ ਹੈ? ਰਹਜਨ ਇਮਾਨ 'ਤੇ ਡਾਕਾ ਮਾਰਨ ਵਾਲਾ ਹੈ। ...

Read Full Article

ਭਾਈ ਤਾਰੂ ਸਿੰਘ

 

ਭਾਈ ਤਾਰੂ ਸਿੰਘ ਦਾ ਨਾਮ ਸਿੱਖ ਸ਼ਹੀਦਾਂ ਵਿੱਚ ਸਤਿਕਾਰ ਨਾਲ ਲਿਆ ਜਾਂਦਾ ਹੈ। ਸਿੱਖ ਗੁਰੂਆਂ, ਚਾਰ ਸਾਹਿਬਜ਼ਾਦਿਆਂ, ਚਾਲੀ ਮੁਕਤਿਆਂ ਦੇ ਨਾਲ ਨਾਲ, ਬੰਦ-ਬੰਦ ਕਟਵਾਇਆ (ਭਾਈ ਮਨੀ ਸਿੰਘ), ਖੋਪੜੀਆਂ ਲੁਹਾਈਆਂ (ਭਾਈ ਤਾਰੂ ਸਿੰਘ), ਚਰੱਖੜੀਆਂ ਤੇ ਚੜੇ (ਸਰਦਾਰ ਸੁਬੇਗ ਸਿੰਘ ਅਤੇ ਸ਼ਾਬਾਜ਼ ਸਿੰਘ) ਸਿੱਖ ਅਰਦਾਸ ਦਾ ਅਟੁੱਟਵਾਂ ਅੰਗ ਹੈ।...

Read Full Article

ਬੰਦ ਬੰਦ ਕਟਾਉਣ ਵਾਲੇ ਭਾਈ ਮਨੀ ਸਿੰਘ

 

ਬਾਬਾ ਦੀਪ ਸਿੰਘ ਦੀ ਸ਼ਹਾਦਤ ਤੋਂ ਜਲਦ ਬਾਅਦ ਵਿਦਵਾਨ, ਯੋਧਾ ਅਤੇ ਅੰਮ੍ਰਿਤਸਰ ਦੀ ਮਰਿਆਦਾ ਬੰਨ੍ਹਣ ਵਾਲੇ ਸਿੰਘ ਭਾਈ ਮਨੀ ਸਿੰਘ (੧੬੧੪-੧੭੩੭) ਨੂੰ ਵੀ ਸ਼ਹੀਦ ਕਰ ਦਿੱਤਾ ਗਿਆ। ਚਿਤੇਰੇ ਕਿਰਪਾਲ ਸਿੰਘ ਨੇ ਬੰਦ ਬੰਦ ਕੱੱਟੇ ਜਾਣ ਦੇ ਸਮੇਂ ਨੂੰ ਚਿਤਵਦਿਆਂ ਇੱਕ ਚਿੱਤਰ ਤਿਆਰ ਕੀਤਾ ਜੋ ੧੯੫੭ ਦਾ ਬਣਿਆ ਹੋਇਆ ਹੈ। ਇਹ ਤੇਤੀ ਗੁਣਾਂ ਤਰਤਾਲੀ ਇੰਚ ਦਾ ਹੈ। ਭਾਈ ਮਨੀ ਸਿੰਘ ਦੀ ਸ਼ਹੀਦੀ ਦਰਸਾਉਣ ਵਾਲਾ ਸੰਭਵ ਤੌਰ 'ਤੇ ਇਹ ਪਹਿਲਾ ਚਿੱਤਰ ਹੈ। ਇਸ ਦਾ ਮਹੱਤਵ ਇਹ ਵੀ ਹੈ ਕਿ ਕਿਸੇ ਦੂਜੇ ਫ਼ਨਕਾਰ ਨੇ ਇਸ ਤ੍ਰਾਸਦੀ ਨੂੰ ਵਿਸ਼ਾ ਬਣਾ ਕੇ ਆਪਣੇ ਫ਼ਨ ਦਾ ਮੁਜ਼ਾਹਰਾ ਨਹੀਂ ਕੀਤਾ। ਭਾਈ ਮਨੀ ਸਿੰਘ ਦੇ ਬਚਪਨ ਦਾ ਨਾਂ ਮਨੀ ਰਾਮ (ਮਨੀਆ ਵੀ ਕਹਿ ਲੈਂਦੇ ਸਨ) ਸੀ। ਪਿਤਾ ਰਾਓ ਮਾਈ ਦਾਸ ਅਤੇ ਮਾਤਾ ਮਦਰੀ ਬਾਈ (ਲੱਖੀ ਸ਼ਾਹ ਵਣਜਾਰਾ ਦੀ ਧੀ) ਸੀ। ਮਨੀ ਰਾਮ ਆਪਣੇ ਬਾਰਾਂ ਭਰਾਵਾਂ ਵਿੱਚੋਂ ਇੱਕ ਸੀ।...

Read Full Article

ਸੇਵਾ ਦਾ ਆਦਰਸ਼ ਰੂਪ ਭਾਈ ਘਨੱਈਆ ਜੀ

 

ਸੇਵਾ ਨੂੰ ਸਿੱਖ ਧਰਮ ਵਿੱਚ ਖ਼ਾਸ ਮਹੱਤਵ ਪ੍ਰਾਪਤ ਹੈ। ਇਸ ਦੀ ਸ਼ੂਰਆਤ ਗੁਰੂ ਨਾਨਕ ਦੇਵ ਤੋਂ ਹੀ ਹੋ ਗਈ ਸੀ, ਜਦੋਂ ਪਿਤਾ ਮਹਿਤਾ ਕਲਿਆਣ ਦਾਸ ਨੇ ਉਨ੍ਹਾਂ ਨੂੰ ਵਪਾਰ ਸ਼ੁਰੂ ਕਰਨ ਲਈ ਵੀਹ ਰੁਪਏ ਦਿੱਤੇ ਸਨ। ਗੁਰੂ ਨਾਨਕ ਦੇਵ ਜੀ ਤੋਂ ਬਾਅਦ ਹੋਰ ਸਾਰੇ ਗੁਰੂ ਸਾਹਿਬਾਨ ਨੇ ਇਸ ਰੀਤ ਨੂੰ ਹੋਰ ਦ੍ਰਿੜ੍ਹ ਕੀਤਾ। ਗੁਰੂ ਗੋਬਿੰਦ ਸਿੰਘ ਜੀ ਤਕ ਪਹੁੰਚਦਿਆਂ-ਪਹੁੰਚਦਿਆਂ ਇਸ ਦਾ ਦਾਇਰਾ ਹੋਰ ਵਸੀਹ ਹੋ ਗਿਆ। ...

Read Full Article

ਪੁਸਤਕ ਸਮੀਖਿਆ ਗੁਜਰਾਤ ਫਾਈਲਾਂ :- ਪਰਦਾਪੋਸ਼ੀ ਦੀ ਚੀਰਫਾੜ

 

ਗੁਜਰਾਤ ਫਾਈਲਾਂ ਨਾਮ ਦੀ ਕਿਤਾਬ ਪੱਤਰਕਾਰ ਰਾਣਾ ਅਯੂਬ ਵਲੋਂ ਗੁਜਰਾਤ ਦੇ ਮੁਸਲਿਮ ਕਤਲੇਆਮ , ਝੂਠੇ ਪੁਲਸ ਮੁਕਾਬਲੇ ਅਤੇ ਗੁਜਰਾਤ ਦੇ ਗ੍ਰਹਿ ਮੰਤਰੀ ਹਿਰੇਨ ਪਾਂਡਿਯਾ ਦੇ ਕਤਲ ਦੀ ਛਾਨਬੀਣ ਦਾ ਵੇਰਵਾ ਹੈ । ਇਹ ਛਾਨਬੀਣ ਲੇਖਿਕਾ ਰਾਣਾ ਅਯੂਬ ਨੇ ਅਮਰੀਕਨ ਫਿਲਮਸਾਜ਼ ਮੈਥਿਲੀ ਤਿਆਗੀ ਨਾਮ ਦੀ ਲੜਕੀ ਬਣ ਕੇ 2001 ਤੋਂ 2010 ਤੱਕ ਗੁਜਰਾਤ 'ਚ ਰਹੇ ਉਚ ਪੁਲਸ ਅਫ਼ਸਰਾਂ , ਨੌਂਕਰਸ਼ਾਹਾਂ ਤੇ ਰਾਜਨੀਤਿਕਾਂ ਨਾਲ ਮੁਲਾਕਾਤਾਂ ਕਰਕੇ ਸਟਿੰਗ ਆਪ੍ਰੇਸ਼ਨ ਰਾਂਹੀ ਕੀਤੀ ਹੈ । ...

Read Full Article

ਸਿਰੁ ਧਰਿ ਤਲੀ ਗਲੀ ਮੇਰੀ ਆਉ : ਅਸਾਧਾਰਨ ਸਮੇਂ ਦਾ ਅਸਾਧਾਰਨ ਚਿਤਰਣ

 

ਸਿੱਖ ਧਰਮ ਵਿੱਚ ਸ਼ਹੀਦਾਂ ਨੂੰ ਸਤਿਕਾਰ ਨਾਲ ਯਾਦ ਕੀਤਾ ਜਾਂਦਾ ਹੈ ਅਤੇ ਬਾਬਾ ਦੀਪ ਸਿੰਘ ਦੀ ਕੁਰਬਾਨੀ ਦੀ ਦੋ ਕਾਰਨਾਂ ਕਰਕੇ ਵੱਖਰੀ ਮਹੱਤਤਾ ਹੈ। ਇੱਕ, ਉਨ੍ਹਾਂ ਅੰਮ੍ਰਿਤਸਰ ਦੀ ਪਵਿੱਤਰਤਾ ਦੀ ਮੁੜ ਬਹਾਲੀ ਵਾਸਤੇ ਲੜਦਿਆਂ ਆਪਣੇ ਪ੍ਰਾਣ ਤਿਆਗੇ। ਦੂਜਾ, ਇਹ ਬੀੜਾ ਉਨ੍ਹਾਂ ਉਸ ਸਮੇਂ ਚੁੱਕਿਆ ਜਦੋਂ ਉਹ ਪੰਝਤਰ ਸਾਲਾਂ ਦੇ ਸਨ। ਉਹ ਗੁਰੂ ਗੋਬਿੰਦ ਸਿੰਘ ਦੇ ਸੰਪਰਕ ਵਿੱਚ ਲੰਬੇ ਸਮੇਂ ਤਕ ਰਹੇ। ਉਨ੍ਹਾਂ ਆਪਣਾ ਸਮੁੱਚਾ ਜੀਵਨ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਅਤੇ ਇਸ ਦੀ ਰੱਖਿਆ ਲੇਖੇ ਲਾ ਦਿੱਤਾ। ...

Read Full Article

ਸਿਰ ਦੀਉ ਧਰ ਮੱਸੇ ਦਾ ਸਿੰਘਾਂ ਕੇ ਆਗਾਹੀ

 

ਸਿੱਖ ਕੌਮ ਦਾ ਇਤਿਹਾਸ ਸੂਰਬੀਰਾਂ ਦੇ ਵਿਲੱਖਣ ਕਾਰਨਾਮਿਆਂ ਨਾਲ ਭਰਿਆ ਪਿਆ ਹੈ। ਭਾਈ ਮਹਿਤਾਬ ਸਿੰਘ ਤੇ ਸੁੱਖਾ ਸਿੰਘ ਵੱਲੋਂ ਮੱਸੇ ਰੰਗੜ ਦਾ ਸਿਰ ਵੱਢ ਕੇ ਲਿਆਉਣਾ ਅਜਿਹਾ ਹੀ ਸਾਹਸੀ ਕਾਰਜ ਸੀ। ਚਿੱਤਰਕਾਰ ਕਿਰਪਾਲ ਸਿੰਘ ਨੇ ਇਸ ਦ੍ਰਿਸ਼ ਨੂੰ ਬਾਖ਼ੂਬੀ ਚਿਤਰਿਆ ਹੈ। ਇਤਿਹਾਸਕ ਤੱਥਾਂ ਨੂੰ ਮੁੱਖ ਰੱਖ ਕੇ ਬਣਾਏ ਗਏ ਇਸ ਚਿੱਤਰ ਬਾਰੇ ਤਫ਼ਸੀਲ ਸਹਿਤ ਜਾਣਕਾਰੀ ਦਿੰਦੀ ਹੈ ਇਹ ਰਚਨਾ। ...

Read Full Article