A Khalsa Press Publication, ISSN: 1930-0107

PANTHIC.org


"ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਰੁੱਧ ਕੁਫ਼ਰ ਤੋਲਣ ਵਾਲੇ, ਗੁਰੂ ਸਾਹਿਬਾਨ ਦੇ ਵਿਰੁੱਧ ਬੋਲਣ ਵਾਲੇ ਨੂੰ ਸੋਧਣਾ ਹਰ ਗੁਰਸਿੱਖ ਦਾ ਫ਼ਰਜ਼ ਹੈ। ਇਹੋ ਜਿਹੇ ਸਿੱਖ ਨੂੰ ਜੇ ਸਰਕਾਰ ਅਤਿਵਾਦੀ ਕਹਿੰਦੀ ਹੈ ਤਾਂ ਮੈਂ ਅਤਿਵਾਦੀ ਹਾਂ।"
- Bhai Ranjit Singh (Jathedar Sri Akal Takht Sahib)

ਜ਼ਖ਼ਮ ਅਜੇ ਵੀ ਅੱਲੇ ਨੇ.... ਕਦੋਂ ਮਿਲੇਗੀ ਸਜ਼ਾ ਸਿੱਖਾਂ ਦੇ ਕਾਤਲਾਂ ਨੂੰ?

November 9, 2010
Author/Source: Simarjeet Singh

When will the Killers of Sikhs be Punished?

ਹਰ ਸਾਲ ਜਦੋਂ ਵੀ ਨਵੰਬਰ ਦਾ ਮਹੀਨਾ ਆਉਂਦਾ ਹੈ ਤਾਂ ਸਿੱਖਾਂ ਦੇ ਦਿਮਾਗ ਵਿਚ ਨਵੰਬਰ ੮੪ ਦਾ ਸਿੱਖ ਕਤਲੇਆਮ ਘੁੰਮ ਜਾਂਦਾ ਹੈ। ਬੜੇ ਕਹਿਰ ਦੇ ਦਿਨ ਸਨ, ਜਦੋਂ ਦਿੱਲੀ ਅਤੇ ਭਾਰਤ ਦੇ ਹੋਰ ਵੱਡੇ-ਵੱਡੇ ਸ਼ਹਿਰਾਂ ਦੀਆਂ ਗਲੀਆਂ-ਮੁਹੱਲਿਆਂ ਵਿੱਚੋਂ ਮਨੁੱਖੀ ਚੀਕਾਂ ਕੰਨਾਂ ਨੂੰ ਪਾੜ ਰਹੀਆਂ ਸਨ, ਘਰਾਂ ਨੂੰ ਲੱਗੀ ਅੱਗ ਦੀਆਂ ਲਾਟਾਂ ਅਸਮਾਨਨੂੰ ਛੋਹ ਰਹੀਆਂ ਸਨ। ਨਾਅਰੇ ਗੂੰਜ ਰਹੇ ਸਨ : "ਖੂਨ ਕਾ ਬਦਲਾ ਖੂਨ ਸੇ ਲੇਂਗੇ।" "ਸਰਦਾਰੋਂ ਕੋ ਜਲਾ ਦੋ, ਲੂਟ ਲੋ, ਸਰਦਾਰੋਂ ਕੋ ਮਾਰ ਦੋ।" "ਹਿੰਦੂ ਭਾਈ, ਮੁਸਲਿਮ ਭਾਈ, ਸਰਦਾਰੋਂ ਕੀ ਕਰੋ ਸਫ਼ਾਈ। "ਦੇ ਨਾਅਰਿਆਂ ਦੀ ਆਵਾਜ਼ ਨੇ ਕੰਨ ਪਾਟਣ ਨੂੰ ਕੀਤੇ ਹੋਏ ਸਨ। ਇਹ ਸਾਰਾਖੂਨੀ ਸਾਕਾ ੩੧ ਅਕਤੂਬਰ ੧੯੮੪ ਨੂੰ ਉਸ ਸਮੇਂ ਵਾਪਰਿਆ ਜਦੋਂ ਦੋ ਸਿੱਖ ਨੌਜਵਾਨਾਂ ਸ. ਬੇਅੰਤ ਸਿੰਘ ਅਤੇ ਸ. ਸਤਵੰਤ ਸਿੰਘ ਨੇ ਜੂਨ ੧੯੮੪ ਵਿਚ ਸ੍ਰੀ ਅਕਾਲ ਤਖ਼ਤ 'ਤੇ ਕੀਤੇ ਗਏ ਹਮਲੇ ਦਾ ਬਦਲਾ ਲੈਣ ਲਈ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀਨੂੰ ਸਵੇਰੇ ੯:੧੮ ਮਿੰਟ 'ਤੇ ਗੋਲੀ ਮਾਰ ਕੇ ਕਤਲ ਕਰ ਦਿੱਤਾ। ਉਸ ਨੂੰ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦਿੱਲੀ ਵਿਖੇ ਲਿਜਾਇਆ ਗਿਆ ਸੀ। ਚਾਰੇ ਪਾਸੇ ਹਾਹਾਕਾਰ ਮੱਚ ਗਈ ਸੀ। ਇੰਦਰਾ ਗਾਂਧੀ ਦਾ ਪੁੱਤਰ ਰਾਜੀਵ ਗਾਂਧੀ ਉਸ ਸਮੇਂ ਬੰਗਾਲ ਗਿਆ ਹੋਇਆ ਸੀ। ਪਤਾ ਲੱਗਣ 'ਤੇ ਉਹ ੪:੦੦ ਵਜੇ ਸ਼ਾਮ ਨੂੰ ਦਿੱਲੀ ਪਹੁੰਚ ਗਿਆ ਸੀ। ਉਸ ਸਮੇਂ ਦੇ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ੫:੦੦ ਵਜੇ ਸ਼ਾਮ ਤਕ ਆਪਣਾ ਦੌਰਾ ਵਿੱਚੇ ਛੱਡ ਕੇ ਦਿੱਲੀ ਪਹੁੰਚ ਗਏ ਸਨ ਅਤੇ ਉਨ੍ਹਾਂ ਨੇ ਆਉਂਦੇਸਾਰ ਹੀ ਸਭ ਤੋਂ ਪਹਿਲਾਂ ੬:੫੫ ਮਿੰਟ ’ਤੇ ਰਾਜੀਵ ਗਾਂਧੀ ਨੂੰ ਭਾਰਤ ਦਾ ਪ੍ਰਧਾਨ ਮੰਤਰੀ ਘੋਸ਼ਿਤ ਕਰ ਦਿੱਤਾ।

ਉਸ ਸਮੇਂ ਦੇਸ਼-ਵਿਦੇਸ਼ ਦੇ ਮੀਡੀਏ ਦੀਆਂ ਨਜ਼ਰਾਂ ਉਨ੍ਹਾਂ ਦੋ ਸਿੱਖਾਂ 'ਤੇ ਲੱਗੀਆਂ ਹੋਈਆਂ ਸਨ, ਜਿਨ੍ਹਾਂ ਇੰਦਰਾ ਗਾਂਧੀ ਦਾ ਕਤਲ ਕੀਤਾ ਸੀ ਜਦੋਂ ਕਿ ਦੂਸਰੇ ਪਾਸੇ ਪੰਜਾਬ ਤੋਂ ਬਾਹਰ ਰਹਿੰਦੇ ਸਿੱਖਾਂ ਲਈ ਇਹ ਖ਼ਬਰ ਮੌਤ ਦਾ ਭਿਆਨਕ ਜੰਜਾਲ਼ ਬਣੀ ਹੋਈ ਸੀ। ਸਾਰੇ ਦੇਸ਼ ਵਿਚ ਕਾਂਗਰਸ ਆਈ ਦੇ ਕਥਿਤ ਵਰਕਰ ਅਤੇ ਵਲੰਟੀਅਰ ਸਿੱਖਾਂ ਦੇ ਦੁਸ਼ਮਣ ਬਣ ਗਏ ਸਨ।

੩੧ ਅਕਤੂਬਰ ੧੯੮੪ ਨੂੰ ਸਿੱਖਾਂ ਦੀ ਮਾਰ-ਕੁਟਾਈ ਦੀਆਂ ਘਟਨਾਵਾਂ ਸਭ ਤੋਂ
ਪਹਿਲਾਂ ਕਲਕੱਤੇ ਵਿਚ ਸ਼ੁਰੂ ਹੋਈਆਂ। ੧ ਨਵੰਬਰ ਦੇ 'ਸਟੇਟਸਮੈਨ' ਅਖ਼ਬਾਰ ਦੇਅਨੁਸਾਰ ਇਕ ਸਿੱਖ ਨੂੰ ਸਵੇਰੇ ੧੧:੦੦ ਵਜੇ ਰਾਈਟਰ ਬਿਲਡਿੰਗ ਦੇ ਨੇੜੇ ਕੁੱਟਿਆ ਗਿਆ। ਇਕ ਹੋਰ ਸਿੱਖ ਜੋ ਟੀ-ਬੋਰਡ ਦੇ ਦਫ਼ਤਰ ਅੱਗੇ ਖੜ੍ਹਾ ਸੀ, ਉਸ 'ਤੇ ੧:੩੦ ਮਿੰਟ ’ਤੇ ਹਮਲਾ ਕੀਤਾ ਗਿਆ। ਨੈਸ਼ਨਲ ਪ੍ਰੈਸ ਨੇ ਰਿਪੋਰਟ ਕੀਤੀ ਕਿ ਕਾਂਗਰਸ ਆਈ ਦੇ ਵਰਕਰ ਅਤੇ ਵਲੰਟੀਅਰ ਦੁਪਹਿਰ ਤੋਂ ਬਾਅਦ ਕਲਕੱਤੇ ਦੇ ਵੱਖ-ਵੱਖ ਇਲਾਕਿਆਂ ਵਿਚ ਭਗਦੜ ਮਚਾਉਣ ਲੱਗ ਪਏ ਹਨ, ਜਿਸ 'ਤੇ ਸਥਿਤੀ ਨਾਲ ਨਿਪਟਣ ਲਈ ਫੌਜਨੂੰ ਬੁਲਾ ਲਿਆ ਗਿਆ ਅਤੇ ੨:੩੦ ਦੇ ਲੱਗਭਗ ਫੌਜ ਨੇ ਸ਼ਹਿਰ ਦਾ ਪ੍ਰਬੰਧ ਆਪਣੇ ਹੱਥਾਂ ਵਿਚ ਲੈ ਲਿਆ।

ਮਦਰਾਸ ਵਿਚ ਵੀ ਸਿੱਖਾਂ ਦੀਆਂ ਦੁਕਾਨਾਂ ਦੀਆਂ ਖਿੜਕੀਆਂ ਤੋੜ ਦਿੱਤੀਆਂ ਗਈਆਂ ਅਤੇ ਦੁਕਾਨਦਾਰਾਂ ਤੋਂ ਜਬਰਦਸਤੀ ਦੁਕਾਨਾਂ ਬੰਦ ਕਰਵਾ ਦਿੱਤੀਆਂ ਗਈਆਂ।ਪੰਜਾਬ ਐਸੋਸੀਏਸ਼ਨ ਵੱਲੋਂ ਚਲਾਏ ਜਾਂਦੇ ਸਕੂਲ ਦੀਆਂ ਦੋ ਬੱਸਾਂ ਨੂੰ ਅੱਗ ਲਗਾ ਕੇ ਸਾੜਦਿੱਤਾ ਗਿਆ। ਉੱਤਰ ਪ੍ਰਦੇਸ਼ ਵਿਚ ਵੀ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਨੂੰ ਅੱਖੀਂ ਦੇਖਣ ਵਾਲਿਆਂ ਅਨੁਸਾਰ ਵਿਸ਼ੇਸ਼ ਤੌਰ 'ਤੇ ਕਾਨ੍ਹਪੁਰ ਵਿਚ ਕਾਂਗਰਸ ਹਮਾਇਤੀਆਂ ਦਾ ਭਾਰੀ ਇਕੱਠ ਗਲੀਆਂ ਵਿਚ ਇਕੱਠਾ ਹੋ ਗਿਆ ਸੀ। ਦੁਕਾਨਾਂ ਬੰਦ ਹੋ ਗਈਆਂ ਸਨ ਅਤੇ ਚਾਰੇ ਪਾਸੇ ਭਗਦੜ ਮੱਚ ਗਈ ਸੀ। ਮੱਧ ਪ੍ਰਦੇਸ਼ ਦੇ ਜਬਲਪੁਰ ਅਤੇ ਇੰਦੌਰ ਦੇ ਸਿੱਖਾਂਦੀਆਂ ਦੁਕਾਨਾਂ ਅਤੇ ਪੈਟਰੋਲ ਪੰਪਾਂ ਨੂੰ ਅੱਗ ਲਗਾ ਦਿੱਤੀ ਗਈ ਸੀ ਅਤੇ ਭਾਰੀ ਮਾਤਰਾ ਵਿਚ ਕਾਂਗਰਸ-ਹਮਾਇਤੀਆਂ ਨੇ ਸਿੱਖਾਂ 'ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਫੌਜਨੂੰ ਸੂਚਿਤ ਕਰਨਾ ਪਿਆ। ਉੜੀਸਾ ਵਿਚ ਕਾਂਗਰਸ ਆਈ ਦੇ ਵਰਕਰਾਂ ਨੇ ਭੁਵਨੇਸ਼ਵਰਦੇ ਸਿੱਖਾਂ 'ਤੇ ਹਮਲਾ ਕਰ ਕੇ ਉਨ੍ਹਾਂ ਦੇ ਟਰੱਕਾਂ ਨੂੰ ਅੱਗ ਲਗਾ ਦਿੱਤੀ।

ਦਿੱਲੀ ਵਿਚ ਸਿੱਖ ਕਤਲੇਆਮ ੩੧ ਅਕਤੂਬਰ ੧੯੮੪ ਨੂੰ ਦੁਪਹਿਰ ਤੋਂ ਬਾਅਦ ਹੀ ਸ਼ੁਰੂ ਹੋ ਗਿਆ ਸੀ ਜਦੋਂ ਕਿ ਦਿੱਲੀ ਵਿਚ ਬਹੁਤੇ ਸਿੱਖ ਕਾਂਗਰਸ ਆਈ ਦੇ ਹਮਾਇਤੀ ਸਨ ਅਤੇ ਇਨ੍ਹਾਂ ਵਿੱਚੋਂ ਬਹੁਤ ਸਾਰੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਵਿਖੇ ਸਵੇਰ ਤੋਂ ਹੀ ਦੁੱਖ ਦਾ ਪ੍ਰਗਟਾਵਾ ਕਰਨ ਲਈ ਪਹੁੰਚੇ ਹੋਏ ਸਨ। ਇਥੋਂ ਤਕ ਕਿ ਹਸਪਤਾਲ ਵਿਚ ਖੜ੍ਹੀ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੀਕਾਰ 'ਤੇ ਵੀ ਪਥਰਾਓ ਕੀਤਾ ਗਿਆ। ਸਿੱਖਾਂ ਨੂੰ ਬੱਸਾਂ 'ਚੋਂ ਉਤਾਰ ਕੇ ਕੁੱਟਿਆ ਗਿਆ,ਮਾਰਿਆ ਗਿਆ। ਸ਼ਾਮ ਦੇ ੪ ਵਜੇ ਤਕ ਕੁਝ ਦੁਕਾਨਾਂ ਨੂੰ ਲੁੱਟ ਲਿਆ ਸੀ ਅਤੇ ਕਈਆਂਨੂੰ ਅੱਗ ਲਗਾ ਦਿੱਤੀ ਗਈ ਸੀ। ਸ਼ਾਮ ਨੂੰ ੪ ਵਜੇ ਦੇ ਲੱਗਭਗ ਆਈ. ਐੱਨ. ਮਾਰਕੀਟ ਦੇ ਬਾਹਰ ਇਕ ਸਿੱਖ ਨੌਜਵਾਨ ਦੀ ਪਗੜੀ ੩੦-੩੫ ਲੋਕਾਂ ਨੇ ਉਤਾਰ ਕੇ ਪਾੜ ਦਿੱਤੀ ਅਤੇ ਉਨ੍ਹਾਂ ਨੇ ਸਿੱਖਾਂ ਦੀ ਮਾਰ-ਧਾੜ ਸ਼ੁਰੂ ਕਰ ਦਿੱਤੀ ਸੀ। ਇਹ ਦੰਗਾਕਾਰੀਆਂ ਦਾਚੰਗਾ ਟੋਲਾ ਬਣ ਗਿਆ ਸੀ ਜੋ ਸਫ਼ਦਰਗੰਜ਼ ਹਵਾਈ ਅੱਡੇ ਵੱਲ ਨੂੰ ਹੋ ਤੁਰਿਆ ਸੀ।ਫਲਾਈ ਓਵਰ ਦੇ ਨੇੜੇ ਉਨ੍ਹਾਂ ਨੇ ਇਕ ਸਿੱਖ ਨੂੰ ਕਾਰ ਵਿਚ ਜਾਂਦੇ ਦੇਖਿਆ ਤਾਂ ਉਨ੍ਹਾਂਨੇ ਕਾਰ ਨੂੰ ਰੋਕ ਲਿਆ ਅਤੇ ਉਸ ਸਿੱਖ ਨੂੰ ਧੂਹ ਕੇ ਵਿੱਚੋਂ ਖਿੱਚ ਲਿਆ ਅਤੇ ਉਸ ਦੀ ਸਾਰੀ ਕਾਰ ਭੰਨ ਦਿੱਤੀ, ਉਸ ਦੀ ਖਿੱਚ-ਧੂਹ ਕੀਤੀ, ਉਸ ਨੂੰ ਗਾਲ੍ਹਾਂ ਕੱਢੀਆਂ। ਪਰੰਤੂ ਉਹ ਸਿੱਖ ਕਿਸੇ ਤਰ੍ਹਾਂ ਆਪਣੀ ਜਾਨ ਬਚਾ ਕੇ ਨਿਕਲ ਗਿਆ ਅਤੇ ਦੰਗਾਕਾਰੀਆਂ ਦਾਕਾਫਲਾ ਚੀਖ-ਚਿੰਘਾੜਾਂ ਪਾਉਂਦਾ ਅੱਗੇ ਵੱਲ ਨੂੰ ਚਲੇ ਗਿਆ। ਰਸਤੇ ਵਿਚ ਇਕ ਡਾਕਗੱਡੀ ਮਿਲੀ ਜਿਸ ਨੂੰ ਇਕ ਸਿੱਖ ਡਰਾਈਵਰ ਚਲਾ ਰਿਹਾ ਸੀ। ਉਸ ਨੂੰ ਸਫ਼ਦਰਗੰਜ਼ ਦੇ ਨੇੜੇ ਅੱਗ ਲਗਾ ਦਿੱਤੀ ਗਈ। ਗੁਰਦੁਆਰਾ ਸਿੰਘ ਸਭਾ ਲਕਸ਼ਮੀ ਬਾਈ ਨਗਰ ਅਤੇ ਗੁਰਦੁਆਰਾ ਕਦਵਈ ਨਗਰ ਅੱਗ ਨਾਲ ਬੁਰੀ ਤਰ੍ਹਾਂ ਜਲ ਰਹੇ ਸਨ। ਇਸੇ ਇਲਾਕੇਦੀਆਂ ਦੋ ਪ੍ਰਾਈਵੇਟ ਬੱਸਾਂ ਅਤੇ ਦੁਕਾਨਾਂ ਨੂੰ ਲੁੱਟ ਕੇ ਅੱਗ ਲਗਾ ਦਿੱਤੀ ਗਈ। ਪੁਲਿਸਖੜ੍ਹੀ ਤਮਾਸ਼ਾ ਦੇਖ ਰਹੀ ਸੀ। ਸਿੱਖਾਂ ਦੀਆਂ ਦੁਕਾਨਾਂ ਨੂੰ ਲੁੱਟਿਆ ਜਾ ਰਿਹਾ ਸੀ। ਲੱਕੜੀ ਦੀਆਂ ਦੁਕਾਨਾਂ ਅਤੇ ਟਰੱਕਾਂ ਨੂੰ ਅੱਗ ਲਗਾਈ ਜਾ ਰਹੀ ਸੀ। ਸ਼ਾਮ ਤਕ ਸ਼ੰਕਰ ਮਾਰਕੀਟ, ਪੰਚ ਕੂਆਂ ਰੋਡ, ਕਰੋਲ ਬਾਗ, ਸਰੋਜਨੀ ਨਗਰ ਅਤੇ ਹੋਰ ਬਹੁਤ ਸਾਰੇ ਇਲਾਕਿਆਂ ਵਿਚ ਇਮਾਰਤਾਂ ਬੁਰੀ ਤਰ੍ਹਾਂ ਸੜ ਰਹੀਆਂ ਸਨ ਅਤੇ ਲੁੱਟੀਆਂ ਜਾ ਚੁਕੀਆਂ ਸਨ।

੩੧ ਅਕਤੂਬਰ ਨੂੰ ੫ ਵਜੇ ਦੇ ਲੱਗਭਗ ਰਾਜੀਵ ਗਾਂਧੀ ਹਸਪਤਾਲ ਵਿਚ ਆਪਣੀ ਮਾਤਾ ਦੀ ਲਾਸ਼ ਕੋਲ ਆਇਆ ਤਾਂ ਉਸ ਨੇ ਗੁੱਸੇ ਵਿਚ ਮੁੱਠੀਆਂ ਬੰਦ ਕੀਤੀਆਂ ਹੋਈਆਂ ਸਨ। ਐੱਚ. ਕੇ. ਐੱਲ. ਭਗਤ ਵੀ ਉਸ ਦੇ ਨਾਲ ਸੀ। ਇਕ ਭਾਰੀ ਇਕੱਠ "ਇੰਦਰਾ ਗਾਂਧੀ ਅਮਰ ਰਹੇ" ਦੇ ਨਾਅਰੇ ਲਾ ਰਿਹਾ ਸੀ ਅਤੇ ਉੱਚੀ- ਉੱਚੀ ਕਹਿ ਰਿਹਾ ਸੀ "ਖੂਨ ਕਾ ਬਦਲਾ ਖੂਨ ਸੇ ਲੇਂਗੇ"। 'ਰੀਪੋਰਟ ਆਫ ਨੇਸ਼ਨ ਟਰੁਥ ਅਬਾਉਟ ਦਿੱਲੀ ਵੀਓਲੈਂਸ 'ਅਨੁਸਾਰ 'ਭਗਤ' ਬਾਹਰ ਆਇਆ ਅਤੇ ਉਸ ਨੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ "ਤੁਸੀਂ ਇਸ ਜਗ੍ਹਾ 'ਤੇ ਹੀ ਫੋਕੇ ਨਾਅਰੇ ਲਾ ਕੇ ਪ੍ਰਾਰਥਨਾ ਕਰਦੇ ਰਹੋਗੇ?"

ਬਸ ਫੇਰ ਕੀ ਸੀ, ਸੈਂਕੜੇ ਗੁਰਦੁਆਰੇ ਅੱਗ ਦੀ ਭੇਟਾ ਚਾੜ੍ਹ ਦਿੱਤੇ ਗਏ। ਗੁਰਦੁਆਰਾ ਰਕਾਬ ਗੰਜ ਅਤੇ ਚਾਂਦਨੀ ਚੌਂਕ 'ਤੇ ਵੀ ਹਮਲਾ ਕੀਤਾ ਗਿਆ। ਕੁਝ ਸਿੱਖਾਂ ਨਾਲ ਰੇਲਵੇ ਸਟੇਸ਼ਨ 'ਤੇ ਧੂਹ-ਘੜੀਸ ਕੀਤੀ ਗਈ ਅਤੇ ਉਨ੍ਹਾਂ 'ਤੇ ਪਥਰਾਉ ਕੀਤਾ ਗਿਆ।

ਮਾਰ-ਧਾੜ ਕਰਨ ਲਈ ਬਾਹਰਲੇ ਇਲਾਕਿਆਂ ਤੋਂ ਭਾੜੇ ਦੇ ਦੰਗਾਕਾਰੀਆਂ ਨੂੰਲਿਆਂਦਾ ਗਿਆ ਸੀ ਜਿਨ੍ਹਾਂ ਨੂੰ ਲੋਕਾਂ ਨੂੰ ਕਤਲ ਕਰਨ ਦਾ ੧੦੦੦-੧੦੦੦/­ਰੁਪਇਆ ਅਤੇ ਸ਼ਰਾਬ ਦਿੱਤੀ ਗਈ। ਸਿਟੀਜ਼ਨ ਕਮਿਸ਼ਨ ਦੇ ਐੱਸ. ਐੱਮ. ਸੀਕਰੀ (ਜੋ ਭਾਰਤ ਦੇ ਰਿਟਾ: ਜੱਜ ਹਨ) ਨੇ ਆਪਣੀ ਰਿਪੋਰਟ ਵਿਚ ਦੱਸਿਆ ਸੀ ਕਿ ੪ਨਵੰਬਰ ਤਕ ਦਿੱਲੀ ਵਿਚ ਦੇਸ਼ ਦੇ ਕਾਨੂੰਨ ਦੀ ਉਲੰਘਣਾ ਕਰਦਿਆਂ ਹੋਇਆਂ ਕਿਸ ਤਰ੍ਹਾਂਤੋੜ-ਫੋੜ ਕੀਤੀ ਗਈ। ਇਸ ਵਿਚ ਉਨ੍ਹਾਂ ਨੇ ਬਹੁਗਿਣਤੀ ਵੱਲੋਂ ਪੀੜਤਾਂ ਨਾਲ ਕਾਨੂੰਨ ਦੀ ਉਲੰਘਣਾ, ਤੋੜ-ਫੋੜ, ਕਤਲ ਅਤੇ ਬਲਾਤਕਾਰਾਂ ਦੀ ਗੱਲ ਕੀਤੀ ਸੀ। ਉਨ੍ਹਾਂ ਨੇ ਰਾਹਤ ਕਾਰਜਾਂ ਵਿਚ ਲੱਗੇ ਹੋਏ ਲੋਕਾਂ ਨਾਲ ਵੀ ਗੱਲ ਕੀਤੀ ਸੀ ਅਤੇ ਉਨ੍ਹਾਂ ਨੇ ਆਪਣੇ ਤਜ਼ਰਬੇ ਦੇ ਅਨੁਸਾਰ ਤੁਰੰਤ ਰਿਪੋਰਟ ਤਿਆਰ ਕਰ ਕੇ ਸਰਕਾਰ ਨੂੰ ਭੇਜੀ ਜਿਸ ਵਿਚ ਉਨ੍ਹਾਂ ਨੇ ਕਿਹਾ ਸੀ ਕਿ ਇਹੋ ਜਿਹੇ ਵਿਅਕਤੀਆਂ ਜਿਹੜੇ ਕਤਲੋਗਾਰਤ ਕਰ ਰਹੇ ਸਨ, ਨੂੰ ਕਿਸੇ ਵੀ ਕੀਮਤ 'ਤੇ ਮੁਆਫ਼ ਨਹੀਂ ਕੀਤਾ ਜਾਣਾ ਚਾਹੀਦਾ। ਇਨ੍ਹਾਂ ਵਿੱਚੋਂ ਪੁਲਿਸਨੇ ਕੁਝ ਕੁ ਨੂੰ ਫੜ ਲਿਆ ਸੀ ਪਰ ਬਾਅਦ ਵਿਚ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਜੋ ਇਲਾਕੇ ਵਿਚ ਜਾ ਕੇ ਫਿਰ ਤੋਂ ਦਹਿਸ਼ਤ ਫੈਲਾਉਣ ਲੱਗ ਪਏ। ਸ੍ਰੀ ਸੀਕਰੀਨੇ ਆਪਣੀ ਰਿਪੋਰਟ ਦੀਆਂ ਕਾਪੀਆਂ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਨੂੰ ਭੇਜੀਆਂ ਸਨ ਪਰ ਅੱਜ ਤਕ ਇਸ 'ਤੇ ਕੋਈ ਕਾਰਵਾਈ ਨਹੀਂ ਹੋ ਸਕੀ ਅਤੇ ਨਾ ਹੀ ਕਿਸੇਦੰਗਾਕਾਰੀ ਨੂੰ ਸਜ਼ਾ ਹੋਈ ਹੈ। ਕਮਿਸ਼ਨ ਜ਼ਰੂਰ ਬਣਦੇ ਰਹੇ ਤੇ ਰਿਪੋਰਟਾਂ ਬਣਦੀਆਂ ਗਈਆਂ। ਇਨ੍ਹਾਂ ਨਾਲ ਸਿਰਫ਼ ਦਫ਼ਤਰਾਂ ਦੀਆਂ ਫਾਈਲਾਂ ਹੀ ਮੋਟੀਆਂ ਹੋਈਆਂ ਹਨ, ਹੋਰ ਠੋਸ ਨਤੀਜਾ ਕੁਝ ਨਹੀਂ ਨਿਕਲਿਆ।

ਸਿੱਖ ਕਤਲੇਆਮ ਦੀ ਜਾਂਚ ਕਰ ਰਹੇ ਨਾਨਾਵਤੀ ਕਮਿਸ਼ਨ ਅੱਗੇ ਸੰਸਾਰ ਪ੍ਰਸਿੱਧ ਜਰਨਲਿਸਟ ਸ. ਖੁਸ਼ਵੰਤ ਸਿੰਘ ਨੇ ਵੀ ਆਪਣੇ ਬਿਆਨ ਦਰਜ ਕਰਵਾਏ ਸਨ ਜਿਨ੍ਹਾਂਅਨੁਸਾਰ ੩੧ ਅਕਤੂਬਰ ਅਤੇ ੧ ਨਵੰਬਰ ਨੂੰ ਹੋਏ ਸਿੱਖ ਕਤਲੇਆਮ ਨਾਲ ਜਿਹੜੀਆਂ ਉਨ੍ਹਾਂ ਦੀਆਂ ਭਾਵਨਾਵਾਂ ਦਰਦਨਾਕ ਰੂਪ ਵਿਚ ਜ਼ਖਮੀ ਹੋਈਆਂ ਹਨ, ਉਨ੍ਹਾਂ ਦੇ ਦਾਗ ਉਹ ਆਪਣੀ ਸਾਰੀ ਉਮਰ ਮਹਿਸੂਸ ਕਰਦੇ ਰਹਿਣਗੇ। ਉਨ੍ਹਾਂ ਅਨੁਸਾਰ ਉਨ੍ਹਾਂ ਨੇਆਪਣੀ ਅੱਖੀਂ ਦੇਖਿਆ ਕਿ ੩੧ ਅਕਤੂਬਰ ੧੯੮੪ ਦੀ ਦੁਪਹਿਰ ਨੂੰ ਕਨਾਟ ਸਰਕਲ ਵਿੱਚੋਂ ਕਾਲੇ ਧੂੰਏਂ ਦਾ ਇਕ ਸੰਘਣਾ ਬੱਦਲ ਉਭਰ ਰਿਹਾ ਸੀ। ਉਸ ਇਲਾਕੇ ਵਿਚ ਸਿੱਖਾਂਦੀਆਂ ਜਾਇਦਾਦਾਂ ਨੂੰ ਅੱਗ ਲਗਾ ਦਿੱਤੀ ਗਈ ਸੀ। ਸ਼ਾਮ ਨੂੰ ਉਨ੍ਹਾਂ ਦੇਖਿਆ ਕਿ ਅੰਬੈਸਡਰ ਹੋਟਲ ਦੇ ਬਾਹਰ ਸਿੱਖਾਂ ਦੀਆਂ ਟੈਕਸੀਆਂ ਨੂੰ ਗੁੰਡਿਆਂ ਨੇ ਤੋੜ-ਭੰਨ ਦਿੱਤਾ ਸੀ। ਖਾਨ ਮਾਰਕੀਟ ਵਿਚ ਸਥਿਤ ਸਿੱਖਾਂ ਦੀਆਂ ਦੁਕਾਨਾਂ ਲੁੱਟੀਆਂ ਗਈਆਂ ਸਨ। ਉਨ੍ਹਾਂ ਨੇ ਉਥੇ ਸਾਹਮਣੇ ਸੜਕ ਉੱਪਰ ਇਕ ਅਫ਼ਸਰ ਅਧੀਨ ਦੋ ਕਤਾਰਾਂ ਵਿਚ ਪੁਲਿਸਕਰਮਚਾਰੀਆਂ ਨੂੰ ਵੀ ਖੜ੍ਹੇ ਦੇਖਿਆ ਸੀ ਜੋ ਕਿ ਹਥਿਆਰਬੰਦ ਸਨ ਪਰ ਉਹ ਖਾਮੋਸ਼ਖੜ੍ਹੇ ਤਮਾਸ਼ਬੀਨ ਦੀ ਤਰ੍ਹਾਂ ਲੁੱਟ-ਮਾਰ ਦੇਖ ਰਹੇ ਸਨ। ਅੱਧੀ ਰਾਤ ਨੂੰ 'ਖੂਨ ਕਾ ਬਦਲਾ ਖੂਨ ਸੇ ਲੇਂਗੇ' ਦੇ ਨਾਅਰੇ ਗੂੰਜਣ ਲੱਗ ਪਏ ਤਾਂ ਉਨ੍ਹਾਂ ਨੇ ਆਪਣੇ ਬਗ਼ੀਚੇ ਦੀ ਚਾਰ­ਦੀਵਾਰੀ ਰਾਹੀਂ ਦੇਖਿਆ ਕਿ ਇਕ ਟਰੱਕ ਵਿੱਚੋਂ ਲਾਠੀਆਂ ਅਤੇ ਮਿੱਟੀ ਦੇ ਤੇਲ ਦੀਆਂ ਪੀਪੀਆਂ ਉਤਾਰੀਆਂ ਜਾ ਰਹੀਆਂ ਸਨ। ਉਸ ਟਰੱਕ ਵਿਚ ਬਹੁਤ ਸਾਰੇ ਆਦਮੀ ਵੀ ਸਨ। ਇਨ੍ਹਾਂ ਲੋਕਾਂ ਨੇ ਸੁਜਾਨ ਸਿੰਘ ਪਾਰਕ ਦੇ ਗੁਰਦੁਆਰੇ ਉੱਤੇ ਹਮਲਾ ਕਰ ਦਿੱਤਾ।ਇਕ ਸਿੱਖ ਮਕੈਨਿਕ ਦੀ ਦੁਕਾਨ ਵਿਚ ਮੁਰੰਮਤ ਲਈ ਆਈਆਂ ਕਾਰਾਂ ਨੂੰ ਵੀ ਅੱਗ ਲਗਾ ਦਿੱਤੀ।

ਇਹ ਨਵੰਬਰ ੧੯੮੪ ਵਿਚ ਦਿੱਲੀ ਵਿਚ ਜੋ ਕੁਝ ਹੋਇਆ ਉਹ ਅਚਾਨਕ ਨਹੀਂ ਸੀ ਬਲਕਿ ਸੋਚ-ਸਮਝ ਕੇ ਕੀਤਾ ਗਿਆ ਸੀ। ਇਹ ਹਿੰਦੂ-ਸਿੱਖ ਫਿਰਕੂ ਦੰਗੇ ਨਹੀਂ ਸਨ, ਬਲਕਿ ਬਹੁਤ ਇਲਾਕਿਆਂ ਵਿਚ ਤਾਂ ਹਿੰਦੂ ਭਰਾਵਾਂ ਨੇ ਤਾਂ ਸਗੋਂ ਆਪਣੇ ਗੁਆਂਢੀਆਂ ਦੇ ਬਚਾਅ ਲਈ ਜਤਨ ਵੀ ਕੀਤੇ। ਇਸੇ ਤਰ੍ਹਾਂ ਪੰਜਾਬ ਵਿਚ ਵੀ ਸਿੱਖਾਂ ਨੇ ਬਦਲੇ ਦੀ ਭਾਵਨਾ ਨਾਲ ਕੁਝ ਨਹੀਂ ਕੀਤਾ। ਇਸ ਲਈ ਸ਼ੱਕ ਦੀ ਉਂਗਲੀ ਸਿੱਧੀ ਇੱਕੋ ਪਾਰਟੀ ਵੱਲ ਉੱਠਦੀ ਹੈ ਜਿਸ ਨੇ ਸੰਕੇਤ ਦਿੱਤਾ ਸੀ ਕਿ 'ਸਿੱਖਾਂ ਨੂੰ ਸਬਕ ਸਿਖਾਦਿਓ' ਅਤੇ ਪੁਲਿਸ ਨੂੰ ਇਹ ਹੁਕਮ ਦਿੱਤਾ ਸੀ ਕਿ ਜਦ ਉਹ ਸਿੱਖਾਂ ਨੂੰ ਸਬਕ ਸਿਖਾ ਰਹੇ ਹੋਣ, ਉਦੋਂ ਕਿਸੇ ਤਰ੍ਹਾਂ ਦੀ ਦਖ਼ਲ-ਅੰਦਾਜ਼ੀ ਨਾ ਕੀਤੀ ਜਾਵੇ।

ਇਨ੍ਹਾਂ ਚਾਰ ਦਿਨਾਂ ਦੌਰਾਨ ਹੋਈਆਂ ਘਟਨਾਵਾਂ ਦੀ ਜਾਂਚ ਲਈ ਹੁਣ ਤਕ ਬਹੁਤ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਕਮਿਸ਼ਨ ਬਣਾਏ ਜਾ ਚੁੱਕੇ ਹਨ। ਇਸ ਵਿਸ਼ੇ ਉੱਤੇ ਕਿਤਾਬਾਂ ਵੀ ਲਿਖੀਆਂ ਜਾ ਚੁੱਕੀਆਂ ਹਨ। ਗੈਰ-ਸਰਕਾਰੀ ਕਮਿਸ਼ਨਾਂ ਵਿਚ ਸਾਡੇਦੇਸ਼ ਦੇ ਕਈ ਉੱਚ ਕੋਟੀ ਦੇ ਕਾਨੂੰਨਦਾਨ ਵੀ ਸ਼ਾਮਲ ਰਹੇ ਹਨ ਜਿਨ੍ਹਾਂ ਵਿਚ ਜਸਟਿਸ ਤਾਰਕੁੰਡੇ, ਡਾ. ਕੁਠਾਰੀ ਅਤੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਐੱਸ. ਐਮ. ਸੀਕਰੀ ਵਰਗਿਆਂ ਦੇ ਨਾਂ ਵਿਸ਼ੇਸ਼ ਹਨ। ਇਨ੍ਹਾਂ ਕਾਨੂੰਨਦਾਨਾਂ ਨੇ ਆਪਣੀਆਂ ਰਿਪੋਰਟਾਂ ਵਿਚ ਜਿਥੇ ਸਿੱਖ ਕਤਲੇਆਮ ਦੀ ਡੱਟ ਕੇ ਆਲੋਚਨਾ ਕੀਤੀ ਹੈ, ਉਥੇ ਉਨ੍ਹਾਂ ਨੇ ਬਹੁਤ ਸਾਰੇ ਤਤਕਾਲੀ ਕਾਂਗਰਸ ਸੰਸਦ ਮੈਂਬਰਾਂ ਉੱਤੇ ਵੀ ਕਾਤਲਾਂ ਨੂੰ ਭੜਕਾਉਣ ਦੇ ਦੋਸ਼ ਲਗਾਏਹਨ। ਇਨ੍ਹਾਂ ਕਾਨੂੰਨਦਾਨਾਂ ਨੇ ਆਖਿਆ ਕਿ ਕਈ ਸੰਸਦ ਮੈਂਬਰਾਂ ਨੇ ਇਕ ਨਿਰਦੋਸ਼ ਅਤੇ ਬਹੁਤ ਘੱਟ ਗਿਣਤੀ ਵਾਲੀ ਕੌਮ ਖਿਲਾਫ਼ ਹਿੰਸਾ ਭੜਕਾਈ ਸੀ, ਜੋ ਕਦੇ ਵੀ ਹਿੰਦੂ ਭਾਈਚਾਰੇ ਨਾਲ ਆਪਣੇ ਸੰਬੰਧਾਂ ਨੂੰ ਲੈ ਕੇ ਅਸੁਰੱਖਿਅਤ ਮਹਿਸੂਸ ਨਹੀਂ ਸੀ ਕਰਦੇ।ਸਰਕਾਰੀ ਕਮਿਸ਼ਨਾਂ ਨੇ ਕਾਂਗਰਸ ਪਾਰਟੀ ਨੂੰ ਅਤੇ ਸਰਕਾਰ ਨੂੰ ਦਿੱਲੀ ਵਿਚ ਲੱਗਭਗ ੩੫੦੦ ਤੋਂ ਵੱਧ ਅਤੇ ਉੱਤਰੀ ਭਾਰਤ ਦੇ ਹੋਰ ਸ਼ਹਿਰਾਂ ਵਿਚ ੧੦,੦੦੦ ਨਿਰਦੋਸ਼ ਸਿੱਖਾਂ ਦੇ ਕਤਲੇਆਮ ਦੇ ਦੋਸ਼ਾਂ ਤੋਂ ਮੁਕਤ ਕਰ ਦਿੱਤਾ। ਇਹ ਵਿਸ਼ਾਲ ਪੈਮਾਨੇ 'ਤੇ ਕੀਤਾਗਿਆ ਇਕ ਵੱਡਾ ਅਪਰਾਧ ਸੀ ਜਿਸ ਲਈ ਸੈਂਕੜੇ ਅਪਰਾਧੀਆਂ ਨੂੰ ਫਾਂਸੀ ਉੱਪਰ ਚਾੜ੍ਹ ਦੇਣਾ ਚਾਹੀਦਾ ਸੀ।

ਹੈਰਾਨੀ ਦੀ ਗੱਲ ਇਹ ਹੈ ਕਿ ਹਾਲੇ ਤਕ ਇਕ ਵੀ ਵਿਅਕਤੀ ਨੂੰ ਸਜ਼ਾ ਨਹੀਂਦਿੱਤੀ ਗਈ ਜਦੋਂ ਕਿ ਇੰਦਰਾ ਗਾਂਧੀ ਨੂੰ ਕਤਲ ਕਰਨ ਵਾਲੇ ਸ. ਬੇਅੰਤ ਸਿੰਘ ਅਤੇ ਸ. ਸਤਵੰਤ ਸਿੰਘ ਨਾਲ ਭਾਈ ਕੇਹਰ ਸਿੰਘ ਨੂੰ ਵੀ ਸਜ਼ਾ ਸੁਣਾ ਕੇ ਫਾਂਸੀ 'ਤੇ ਲਟਕਾਦਿੱਤਾ ਗਿਆ। ਫੇਰ ਇੱਕੋ ਦੇਸ਼ ਵਿਚ ਦੋ ਕਾਨੂੰਨ ਕਿਉਂ? ਕਿਉਂ ਨਹੀਂ ਲਟਕਾਇਆਜਾ ਰਿਹਾ ਫਾਂਸੀ 'ਤੇ ਸਿੱਖਾਂ ਦੇ ਕਾਤਲਾਂ ਨੂੰ?

੨੫ ਸਾਲ ਬੀਤ ਜਾਣ ਤੋਂ ਬਾਅਦ ਵੀ ਦੋਸ਼ੀ ਆਜ਼ਾਦੀ ਨਾਲ ਘੁੰਮ ਰਹੇ ਹਨ ਅਤੇ ਪੀੜਤ ਪਰਵਾਰ ਇਨਸਾਫ ਲਈ ਕਚਿਹਰੀਆਂ ਵਿਚ ਧੱਕੇ ਖਾ ਰਹੇ ਹਨ:

ਇਸ ਅਦਾਲਤ 'ਚ ਬੰਦੇ ਬਿਰਖ ਹੋ ਗਏ,
ਫੈਸਲੇ ਸੁਣਦਿਆਂ ਸੁਣਦਿਆਂ ਸੁੱਕ ਗਏ,
ਆਖੋ ਇਨ੍ਹਾਂ ਨੂੰ ਉਜੜੇ ਘਰੀਂ ਜਾਣ ਹੁਣ,
ਇਹ ਕਦੋਂ ਤੀਕ ਇਥੇ ਖੜ੍ਹੇ ਰਹਿਣਗੇ....। (ਸੁਰਜੀਤ ਪਾਤਰ)Views and opinion expressed in guest editorials/columns are of the author and do not necessarily reflect the view or opinion of Panthic.org or Khalsa Press.

2 Comments

 1. paramjeet singh 1699 new delhi November 11, 2010, 5:11 am

  sikha da te hakumat da sadaa to itt kutte da vair reha hai , ese tra hun de haalat koi itihaas to vakhrae nahi ,par dukh hai ajoke haalat vich singh apne farj , apni taakat , apni anakh, apni ajaadi nu bhul ke baithe han.......eh jyada vadda khatra jaapda hai......julm handauna vadaa itihaas nahi julam nu takkar de ke fateh haasal karna khalsa itihaas reha hai ........badkismti naaal aj apni eh rawaet bhuli ja rahe haa...........

  SRI AKAL JI SAHAAYE

  Reply to this comment
 2. sardar canada August 13, 2011, 12:08 am

  They will not get punished by Indian government because Indian government is (itself) a butcher.

  Reply to this comment
 

Disclaimer: Panthic.org does not necessarily endorse the views and opinions voiced in the feedback from our readers, and cannot be held responsible for their views.

Background and Psyche of Anti-Sikh Events of 1984 & the RSS : Video Interview with Bhai Ratinder Singh

Akaal Channel's interview with Panthic.org Senior Editor Bhai Ratinder Singh regarding anti-Sikh events in 1983, and 1984 in Indore Madhya Pardes and the RSS Psyche
Read Full Article


RECENT ARTICLE & FEATURES

ਸਿੱਖ ਸੰਘਰਸ਼ ਦਾ ਅਦੁੱਤੀ ਯੋਧਾ - ਸ਼ਹੀਦ ਭਾਈ ਜੋਗਿੰਦਰ ਸਿੰਘ ‘ਦਿੱਲੀ’

 

ਦਿੱਲੀ ਵਿੱਚ ਜਦੋਂ ਵੀ ਕਈ ਛੋਟੀ ਵੱਡੀ ਘਟਨਾ ਵਾਪਰਦੀ ਹੈ ਤਾਂ ਪੁਲੀਸ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਅਜਿਹਾ ਵਤੀਰਾ ਉਨ੍ਹਾਂ ਗੁਰਸਿੱਖ ਪਰਿਵਾਰਾਂ ਵਿਰੁੱਧ ਅਪਣਾਇਆ ਜਾਂਦਾ ਜਿੰਨ੍ਹਾਂ ਦੇ ਪੁੱਤਰ ਉਨ੍ਹਾਂ ਰਾਹਾਂ ਤੇ ਤੁਰ ਪਏ ਸਨ ਜਿੰਨ੍ਹਾਂ ਰਾਹਾਂ ਦੀਆਂ ਪੈੜ੍ਹਾਂ ਨਾਲ ਦਿੱਲੀ ਦਾ ਲਾਲ ਕਿਲ੍ਹਾ ਵੀ ਥਰ੍ਹ ਥਰ੍ਹ ਕੰਬਣ ਲੱਗ ਪਿਆ ਸੀ। ...

Read Full Article

Sant Giani Baba Mohan Singh Ji - Head of Bhinder Kalan Samperdai Passes Away

 

Sant Giani Mohan Singh Ji, the saintly centenarian head of the Bhindra Samperdai, has attained Akal Chalana, leaving his mortal body to merge with Akal Purakh Sahib. The revered Giani Ji headed the religious seminary (Taksal) for over half a century. ...

Read Full Article

Operation Blue Star: The Launch of a Decade of Systematic Abuse and Impunity

 

In June 1984, the Indian Army attacked Harmandir Sahib, popularly known as the Golden Temple, as well as over 40 other gurdwaras (Sikh places of worship) throughout Punjab. The attacks, codenamed “Operation Blue Star,” killed thousands of civilians trapped inside the gurdwaras. This assault marked the beginning of a policy of gross human rights violations in Punjab that continues to have profound implications for the rule of law in India....

Read Full Article

ਜਾਪੁ ਸਾਹਿਬ ਦਾ ਛੰਦ-ਵਿਧਾਨ

 

ਜਾਪੁ ਸਾਹਿਬ ਦਸਮ ਗ੍ਰੰਥ ਦੀ ਆਰੰਭਿਕ ਰਚਨਾ ਹੈ ਅਤੇ ‘ਦਸਮ ਗ੍ਰੰਥ’ ਅਜਿਹੀਆਂ ਰਚਨਾਵਾਂ ਦਾ ਸੰਗ੍ਰਹਿਤ ਗ੍ਰੰਥ ਹੈ, ਜਿਨ੍ਹਾਂ ਵਿਚ ਬਹੁਤ ਜ਼ਿਆਦਾ ਛੰਦ-ਗਤ ਵਿਵਧਤਾ ਦੇਖਣ ਨੂੰ ਮਿਲਦੀ ਹੈ। ਇਸ ਛੰਦ-ਬੱਧ ਵਿਵਧਤਾ ਦਾ ਪ੍ਰਮੁੱਖ ਪ੍ਰਮਾਣ ਇਹ ਹੈ ਕਿ ਸਮੁੱਚਾ ਗ੍ਰੰਥ ਇਕ ਸੌ ਚਾਲੀ ਪ੍ਰਕਾਰ ਦੇ ਵੱਖ-ਵੱਖ ਛੰਦ-ਰੂਪਾਂ ਦੁਆਰਾ ਸਿਰਜਿਆ ਗਿਆ ਹੈ, ਅਰਥਾਤ ਸਮੁੱਚੇ ਗ੍ਰੰਥ ਵਿਚ ੧੪੦ ਦੇ ਕਰੀਬ ਛੰਦ-ਰੂਪ ਵਰਤੇ ਗਏ ਹਨ, ਜਿਹੜੇ ਵੰਨਗੀ ਪੱਖੋਂ ਮਾਤ੍ਰਿਕ, ਵਰਣਿਕ ਅਤੇ ਗਣਿਕ ਤਿੰਨਾਂ ਪ੍ਰਕਾਰ ਦੇ ਛੰਦ ਵਰਗਾਂ ਦੇ ਅਨੁਸਾਰੀ ਹਨ। ...

Read Full Article

ਸੁਖਮਨੀ ਸਾਹਿਬ : ਭਾਸ਼ਾਈ ਰੂਪ

 

ਹੱਥਲੇ ਪਰਚੇ ਵਿਚ ਸੁਖਮਨੀ ਸਾਹਿਬ ਦੇ ਪਾਠ ਦੀ ਭਾਸ਼ਾ ਦੇ ਸਰੂਪ ਦੀਆਂ ਵੱਖ-ਵੱਖ ਵਿਆਕਰਨਕ ਵਿਸ਼ੇਸ਼ਤਾਵਾਂ ਨੂੰ ਉਜਾਗਰ ਜਰਨ ਦਾ ਯਤਨ ਕੀਤਾ ਹੈ। ਸੁਖਮਨੀ ਸਾਹਿਬ ਮੱਧਕਾਲ ਦੀ ਅਜਿਹੀ ਕਿਰਤ ਹੈ, ਜਿਸ ਦੀ ਭਾਸ਼ਾ ਦਾ ਸਤਹੀ ਅਵਲੋਕਣ ਗੁਰਮੁਖੀ ਔਰਥੋਗ਼੍ਰਾਫ਼ੀ ਰਾਹੀਂ ਹੁੰਦਾ ਹੈ ਅਰਥਾਤ ਇਸ ਰਚਨਾ ਨੇ ਗੁਰਮੁਖੀ ਔਰਥੋਗ਼੍ਰਾਫ਼ੀ ਰਾਹੀਂ ਆਪਣਾ ਸਰੂਪ ਅਖ਼ਤਿਆਰ ਕੀਤਾ ਹੋਇਆ ਹੈ।...

Read Full Article

ਸੁਖਮਨੀ ਸਾਹਿਬ : ਸੁਰਤ-ਸੰਚਾਰ

 

ਸੁਖਮਨੀ ਸਾਹਿਬ ਦਿਨ ਦੇ ਤੀਜੇ ਪਹਿਰ ਗਾਉਣ ਅਤੇ ਸ਼ਾਂਤ ਤੇ ਗੰਭੀਰ ਭਾਵਾਂ ਵਾਲੇ ਗਉਡ਼ੀ ਰਾਗ ਵਿਚ ਸਿਰਜਤ ਜਾਂ/ਅਤੇ ਸੰਪਾਦਿਤ ਬਾਣੀ ਹੈ। ਇਸ ਬਾਣੀ ਦੇ ਪਾਠ ਦਾ ਆਰੰਭ ਆਦਿ ਜੁਗਾਦਿ ਗੁਰੂ ਨੂੰ ਨਮਸਕਾਰ ਵਾਲੇ ਸਲੋਕ ਨਾਲ ਹੁੰਦਾ ਹੈ ਅਤੇ ਅੰਤ ਉਨ੍ਹਾਂ ਗੁਣਾਂ ਦੇ ਵਰਣਨ ਨਾਲ ਜਿਨ੍ਹਾਂ ਕਰਕੇ ਪ੍ਰਭੂ ਦਾ ਨਾਮ ਸੁਖਾਂ ਦੀ ਮਣੀ ਹੈ...

Read Full Article

ਚੰਡੀ ਦੀ ਵਾਰ : ਕਾਵਿ-ਕਲਾ

 

ਵਾਰ ਸ੍ਰੀ ਭਗਉਤੀ ਜੀ ਕੀ ॥ ਪਾਤਸਾਹੀ ੧੦ ॥ ਪ੍ਰਿਥਮ ਭਗੌਤੀ ਸਿਮਰਿ ਕੈ ਗੁਰੁ ਨਾਨਕ ਲਈਂ ਧਿਆਇ ॥...

Read Full Article

ਪੁਸਤਕ ਸਮੀਖਿਆ - ਆਰ.ਐਸ.ਐਸ ਦੇਸ਼ ਦਾ ਸਭ ਤੋਂ ਵੱਡਾ ਅੱਤਵਾਦੀ ਸੰਗਠਨ

 

ਲੇਖਕ ਐਸ.ਐਮ.ਮੁੱਸ਼ਰਿਫ਼ ਸਾਬਕਾ ਆਈ.ਜੀ ਪੁਲਿਸ ਮਹਾਰਾਸ਼ਟਰ ਹੁਣ ਕੇਵਲ ਭਾਰਤ ਵਿੱਚ ਹੀ ਨਹੀਂ ਸਗੋਂ ਪੁਰੀ ਦੁਨੀਆ ਦੇ ਵਿੱਚ ਇੱਕ ਖੋਜੀ ਲੇਖਕ ਵਜੋਂ ਪਹਿਚਾਣ ਬਣਾ ਚੁੱਕੇ ਹਨ। ਇਨ੍ਹਾਂ ਨੇ ਆਪਣੀ ਖੋਜ ਭਰਪੂਰ ਕਲਮ ਦੀ ਵਰਤੋਂ ਆਪਣੀ ਪਲੇਠੀ ਕਿਤਾਬ ''ਕਰਕਰੇ ਦਾ ਕਾਤਲ ਕੌਣ?, ਭਾਰਤ ਵਿੱਚ ਅੱਤਵਾਦ ਦਾ ਅਸਲੀ ਚੇਹਰਾ'' ਲਿਖ ਕੇ ਕੀਤੀ। ਉਸ ਤੋਂ ਬਾਅਦ ਅਨੇਕਾਂ ਕਿਤਾਬਾਂ ਦੇਸ਼-ਪ੍ਰਦੇਸ਼ ਦੇ ਪਾਠਕਾਂ ਦੀ ਝੋਲੀ ਪਾ ਚੁੱਕੇ ਹਨ ਜੋ ਭਾਰਤ ਵਿੱਚ ਵਾਪਰ ਰਹੀਆਂ ਘਿਨਾਉਣੀਆਂ ਫਿਰਕਾਪ੍ਰਸਤ ਘਟਨਾਵਾਂ ਨੂੰ ਪੂਰੀ ਤਰ੍ਹਾਂ ਬੇਨਕਾਬ ਕਰਦੀਆਂ ਹਨ। | ...

Read Full Article

ਰੰਘਰੇਟਾ ਗੁਰੂ ਕਾ ਬੇਟਾ : ਚਿੱਤਰਕਾਰ ਜਸਵੰਤ ਸਿੰਘ ਦਾ ਚਿਤਰਿਆ ਭਾਈ ਜੈਤਾ

 

ਗੁਰੂ ਗੋਬਿੰਦ ਸਿੰਘ ਜੀ ਨੇ ਭਾਈ ਜੈਤਾ ਜੀ ਨੂੰ 'ਰੰਘਰੇਟਾ ਗੁਰੂ ਕਾ ਬੇਟਾ' ਕਹਿ ਕੇ ਵਡਿਆਇਆ ਸੀ। ਜ਼ਿਆਰਾਤਰ ਚਿੱਤਰਾਂ ਵਿੱਚ ਭਾਈ ਜੈਤਾ, ਬਾਲ ਗੋਬਿੰਦ ਰਾਇ ਨੂੰ ਨੌਵੇਂ ਗੁਰੂ ਦਾ ਸੀਸ ਭੇਂਟ ਕਰਦੇ ਦਿਖਾਏ ਜਾਂਦੇ ਰਹੇ ਹਨ, ਪਰ ਉੱਘੇ ਚਿੱਤਰਕਾਰ ਸਿੰਘ ਵੱਲੋਂ ਬਣਾਇਆ ਗਿਆ ਚਿੱਤਰ ਭਾਈ ਜੈਤਾ ਦੇ ਸੰਘਰਸ਼ ਨੂੰ ਰੂਪਮਾਨ ਕਰਦਾ ਹੈ। ਇਸ ਦੀਆਂ ਬਾਰੀਕੀਆਂ ਵਿਚੋਂ ਉੱਭਰੀ ਤਫ਼ਸੀਲ ਪੇਸ਼ ਕਰਦੀ ਹੈ ਇਹ ਰਚਨਾ।...

Read Full Article